ਸਰਪੰਚ ਪਿੰਡ ਸੁੰਨੜਾਂ ਰਾਜਪੂਤਾਂ

ਫਗਵਾੜਾ,13 ਫਰਵਰੀ( ਡਾ ਰਮਨ / ਅਜੇ ਕੋਛੜ )

ਜਗਤਗੁਰੂ ਰਹਿਬਰ ਪਿਤਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 643 ਵਾਂ ਪ੍ਰਕਾਸ਼ ਦਿਹਾੜਾ 16 ਫਰਵਰੀ ਦਿਨ ਐਤਵਾਰ ਨੂੰ ਪਿੰਡ ਸੁੰਨੜਾਂ ਰਾਜਪੂਤਾਂ ਦੀ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਸਤਨਾਮ ਸਿੱਧੂ ਨੇ ਦੱਸਿਆ ਕਿ ਜਗਤ ਜਲੰਦੇ ਨੂੰ ਤਾਰਨਹਾਰ, ਕੁਲ ਦੁਨੀਆ ਦੇ ਰਹਿਬਰ ਸਾਹਿਬ ਸ਼੍ਰੀ ਗੁਰੂ ਰਵਿਦਾਸੁ ਮਹਾਰਾਜ ਜੀ ਦੇ 643 ਵੇਂ ਪ੍ਰਕਾਸ਼ ਦਿਹਾੜੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ 15 ਤੇ 16 ਫਰਵਰੀ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 15 ਫਰਵਰੀ ਦਿਨ ਸ਼ਨੀਵਾਰ ਨੂੰ ਪਿੰਡ ਵਿੱਚ ਗੁਰੂ ਰਵਿਦਾਸੁ ਜੀ ਮਹਾਰਾਜ ਦੀ ਜਾਗੋ ਕੱਢੀ ਜਾਵੇਗੀ ਅਤੇ ਇਸੇ ਤਰ੍ਹਾਂ 16 ਫਰਵਰੀ ਦਿਨ ਐਤਵਾਰ ਨੂੰ ਸਵੇਰੇ ਨਿਸ਼ਾਨ ਸਾਹਿਬ ਦੀ ਰਸਮ ਕਰਨ ਉਪਰੰਤ ਆਰੰਭ ਕੀਤੇ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਖੁਲ੍ਹੇ ਭੰਡਾਲ ਵਿੱਚ ਦੀਵਾਨ ਸਜਾਏ ਜਾਣਗੇ ਜਿਸ ਪ੍ਰਸਿਧ ਰਾਗੀ ਜੱਥੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ। ਇਸ ਮੌਕੇ ਗੁਰੂ ਦੇ ਲੰਗਰ ਅਤੇ ਚਾਹ ਪਕੌੜਿਆ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਸਰਪੰਚ ਸਤਨਾਮ ਸਿੱਧੂ ਨੇ ਪਿੰਡ ਵਾਸੀ ਸੰਗਤਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਗੁਰੂ ਘਰ ਵਿਖੇ ਹੁੰਮ-ਹੁੰਮਾ ਕਿ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ।
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਤ ਵੇਲੇ ਆਤਿਸ਼ਬਾਜ਼ੀ ਦਾ ਨਜ਼ਾਰਾ ਵੇਖਣ ਯੋਗ ਹੋਵੇਗਾ।