(ਸਾਹਬੀ ਦਾਸੀਕੇ)

ਸ਼ਾਹਕੋਟ: ਮਲਸੀਆ,ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਸ਼ਾਹਕੋਟ ਤੋਂ ਜਸਪਾਲ ਸਿੰਘ ਮਿਗਲਾਨੀ ਅਤੇ ਬਲਦੇਵ ਸਿੰਘ ਮਠਾੜੂ ਦੀ ਅਗਵਾਈ ’ਚ ਸੰਗਤਾਂ ਬਸ ਰਾਹੀ ਰਵਾਨਾ ਹੋਈਆਂ। ਇਸ ਯਾਤਰਾ ਦੌਰਾਨ ਖਾਸ ਗੱਲ ਇਹ ਰਹੀ ਕਿ ਸੰਗਤਾਂ ਨੇ ਪੂਰਾ ਰਸਤਾ ਗੁਰਬਾਣੀ ਦਾ ਹੀ ਸਿਮਰਨ ਕੀਤਾ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਪਹੁੰਚਣ ਤੇ ਪਾਕਿਸਤਾਨ ਰੇਜ ਦੇ ਅਧਿਕਾਰੀਆਂ ਅਤੇ ਉਥੋਂ ਦੀਆਂ ਸੰਗਤਾਂ ਵੱਲੋਂ ਸ਼ਾਹਕੋਟ ਤੋਂ ਪਹੁੰਚੀਆਂ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਮਿਗਲਾਨੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰ ਆਪਣੀ ਹਾਜ਼ਰੀ ਲਗਵਾਈ ਗਈ। ਪ੍ਰਬੰਧਕਾਂ ਵੱਲੋਂ ਯਾਤਰਾ ’ਚ ਸ਼ਾਮਲ ਸੰਗਤਾਂ ਨੂੰ ਫਰੂਟ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੂਟਾ ਸਿੰਘ, ਨਛੱਤਰ ਸਿੰਘ, ਹਰਦੇਵ ਸਿੰਘ, ਜਗਜੀਤ ਸਿੰਘ, ਹਰਬੰਸ ਸਿੰਘ, ਗੁਰਵਿੰਦਰ ਸਿੰਘ, ਹਰਭਜਨ ਸਿੰਘ, ਜਸਪ੍ਰੀਤ ਸਿੰਘ, ਸਵਰਨ ਸਿੰਘ, ਸੁਖਦੇਵ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ ਕਲਸੀ, ਨਿਰਮਲ ਸਿੰਘ, ਮੁਖਤਿਆਰ ਸਿੰਘ, ਜਗੀਰ ਸਿੰਘ, ਜਸਵਿੰਦਰ ਸਿੰਘ, ਮੋਨਿਕਾ ਰਾਣੀ, ਚੰਚਲ ਰਾਣੀ, ਬਲਵਿੰਦਰ ਕੌਰ, ਪਰਮਜੀਤ ਕੌਰ, ਜਤਿੰਦਰ ਸਿੰਘ, ਸੁਖਦੇਵ ਸਿੰਘ, ਸੁਖਪਾਲ ਸਿੰਘ, ਸੁਰਿੰਦਰ ਕੌਰ ਦੇਵਗੁਣ, ਸ਼ਰਨਜੀਤ ਕੌਰ, ਹਰਜਿੰਦਰ ਕੌਰ, ਜਸਵਿੰਦਰ ਸਿੰਘ, ਬਲਵੀਰ ਕੌਰ, ਦਵਿੰਦਰ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।