(ਸਾਹਬੀ ਦਾਸੀਕੇ)

ਸ਼ਾਹਕੋਟ: ਮਲਸੀਆਂ,ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਜ਼ਾਰ ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰੋਨਾ ਵਾਇਰਸ ਤੋ ਸਮੁੱਚੀ ਮਾਨਵਤਾ ਦੀ ਭਲਾਈ ਲਈ ਸਵੇਰ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਲੜੀ ਅਰੰਭ ਕੀਤੀ ਗਈ ਸੀ, ਜਿਸ ਦੌਰਾਨ ਸਾਰਾ ਦਿਨ ਸੰਗਤਾਂ ਨੇ ਗੁਰਬਾਣੀ ਦੇ ਜਾਪ ਕੀਤੇ। ਸ਼ਾਮ ਸਮੇਂ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਝੀਤਾ, ਮੀਤ ਪ੍ਰਧਾਨ ਹਰਪਾਲ ਸਿੰਘ ਰੂਪਰਾ, ਪਿਆਰਾ ਸਿੰਘ ਡੱਬ, ਡਾ. ਅਰਵਿੰਦਰ ਸਿੰਘ ਰੂਪਰਾ ਸਾਬਕਾ ਐੱਮ.ਸੀ., ਬਲਵਿੰਦਰ ਸਿੰਘ, ਜੀਤ ਸਿੰਘ ਗਲਸੀ, ਅੰਮ੍ਰਿਤਪਾਲ ਸਿੰਘ ਪਾਲਾ, ਅਜੀਤ ਸਿੰਘ ਝੀਤਾ, ਗੁਰਮੀਤ ਸਿੰਘ ਮੱਖੀ ਵਾਲੇ, ਗੁਰਮੁੱਖ ਸਿੰਘ ਸੋਹਲ ਜਗੀਰ, ਲਖਵਿੰਦਰ ਸਿੰਘ, ਪਿਆਰਾ ਸਿੰਘ, ਮਾ. ਮਹਿੰਦਰ ਸਿੰਘ ਆਦਿ ਹਾਜ਼ਰ ਸਨ।