ਸਾਹਬੀ ਦਾਸੀਕੇ

ਸ਼ਾਹਕੋਟ: ਮਲਸੀਆ,ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਗਰਾਂਦ ਦੇ ਦਿਹਾੜੇ ਮੌਕੇ ਮਹੀਨਾਵਾਰੀ ਗੁਰਮਤਿ ਸਮਾਗਮ ਬੜੀ ਹੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਵੀਰ ਪਰਮਪਾਲ ਸਿੰਘ ਸਭਰਾਵਾਂ ਵਾਲਿਆਂ (ਸਿੱਖ ਚਿੰਤਕ) ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰਬੰਧਕ ਕਮੇਟੀ ਵੱਲੋਂ ਕਥਾ ਵਾਚਕ ਅਤੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਹਰਬੰਸ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਝੀਤਾ, ਲਖਵਿੰਦਰ ਸਿੰਘ, ਹਰਪਾਲ ਸਿੰਘ, ਚੰਦਾ ਸਿੰਘ ਮਿਸਤਰੀ, ਪਿਆਰਾ ਸਿੰਘ ਡੱਬ, ਸੁਖਵਿੰਦਰ ਸਿੰਘ ਚਤਰੱਥ, ਜਗੀਰ ਸਿੰਘ, ਮਲੂਕ ਸਿੰਘ, ਅਮਰ ਸਿੰਘ, ਜੀਤ ਸਿੰਘ, ਮਨਪ੍ਰੀਤ ਸਿੰਘ ਦੀਪਕ, ਅੰਮਿ੍ਰਤਪਾਲ ਸਿੰਘ, ਸਰੂਪ ਸਿੰਘ, ਲਛਮਣ ਸਿੰਘ, ਜਸਵੀਰ ਸਿੰਘ ਬਾਂਸਲ, ਬਲਜੀਤ ਸਿੰਘ, ਦਲਜੀਤ ਸਿੰਘ ਠੇਕੇਦਾਰ ਸਾਬਕਾ ਪ੍ਰਧਾਨ, ਡਾ. ਅਰਵਿੰਦਰ ਸਿੰਘ ਰੂਪਰਾ ਸਾਬਕਾ ਐੱਮ.ਸੀ., ਨਛੱਤਰ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ, ਰਿਟਾ. ਹੈੱਡਮਾਸਟਰ ਕੰਵਲਜੀਤ ਸਿੰਘ ਝੀਤਾ, ਫਾਰਮੇਸੀ ਅਫ਼ਸਰ ਸੁਰਿੰਦਰਪਾਲ ਸਿੰਘ, ਨਿਰਮਲ ਕੌਰ, ਮੈਡਮ ਨਰਿੰਦਰ ਕੌਰ, ਜਸਵਿੰਦਰ ਕੌਰ ਸਚਦੇਵਾ, ਲੈਕਚਰਾਰ ਸਿਮਰਤੀ ਸਚਦੇਵਾ, ਰਮਨਦੀਪ ਕੌਰ, ਰੇਸ਼ਮ ਕੌਰ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।