ਗੜ੍ਹਸ਼ੰਕਰ (ਫੂਲਾ ਰਾਮ ਬੀਰਮਪੁਰ) ਗੜ੍ਹਸ਼ੰਕਰ ‘ਚ ਕਰੋਨਾ ਵਾਇਰਸ  ਦਾ ਦੂਸਰਾ ਨਵਾਂ ਮਾਮਲਾ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪਿਛਲੇ ਦਿਨ ਗੜ੍ਹਸ਼ੰਕਰ ਤੋਂ ਹਰਭਜਨ ਸਿੰਘ ਦਾ ਕੋਰੋਨਾ ਦਾ ਟੈਸਟ ਪਾਜ਼ੀਟਿਵ ਆਇਆ ਸੀ। ਅੱਜ ਉਸ ਦੇ ਹੀ ਪੁੱਤਰ ਗੁਰਪ੍ਰੀਤ ਸਿੰਘ ਉਮਰ 30 ਸਾਲ ਦਾ ਕੋਰੋਨਾ ਟੈਸਟ ਕਰਵਾਇਆ ਸੀ, ਜੋ ਕਿ ਪਾਜ਼ੇਟਿਵ ਆਇਆ ਹੈ। ਗੁਰਪ੍ਰੀਤ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਵਾਰਡ ‘ਚ ਰੱਖਿਆ ਗਿਆ ਹੈ।  ਦੱਸਣਾ ਬਣਦਾ ਹੈ ਕਿ ਪਿੰਡ ਮੋਰਾਂਵਾਲੀ ਦਾ ਹਰਭਜਨ ਸਿੰਘ ਜੋ ਕਿ ਕੋਰੋਨਾ ਪਾਜ਼ੇਟਿਵ ਨਿਕਲਿਆ ਸੀ, ਉਹ ਪਠਲਾਵਾ ਵਾਲੇ ਬਾਬਾ ਬਲਦੇਵ ਸਿੰਘ ਦੇ ਸੰਪਰਕ ‘ਚ ਸੀ, ਜਿਸ ਕਾਰਨ ਇਹ ਵਾਇਰਸ ਅੱਗੇ ਫੈਲਿਆ ।