ਕੋਰੋਨਾਵਾਇਰਸ ਕਾਰਨ ਪੂਰਾ ਵਰਲਡ ਚਿੰਤਤ ਹੈ ਜਿਸ ਕਾਰਨ ਹਰ ਦੇਸ਼ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ ਅਤੇ ਆਉਣ ਵਾਲੇ ਹਰ ਇੱਕ ਯਾਤਰੀ ਦੀ ਪੂਰੀ ਚੈਕਿੰਗ ਹੋ ਰਹੀ ਹੈ। ਇਹ ਵਾਇਰਸ ਭਾਰਤ ਤਕ ਨਾ ਪਹੁੰਚੇ, ਇਸ ਦੇ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ ਅਤੇ ਬਚਾਅ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਚਿਤਾਵਨੀ ਜਾਰੀ ਕਰ ਦਿੱਤੀ ਹੈ।
ਇਸ ਤੋਂ ਬਿਨਾਂ ਪੰਜਾਬ ‘ਚ ਵੀ ਚੰਡੀਗੜ੍ਹ ਏਅਰਪੋਰਟ ‘ਤੇ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਆਉਣ ਵਾਲੇ ਮੁਸਾਫਰਾਂ ਖਾਸ ਕਰ ਚੀਨ ਦੀ ਫਲਾਈਟ ਤੋਂ ਆਉਣ ਵਾਲਿਆਂ ‘ਤੇ ਖਾਸ ਨਜ਼ਰ ਜਾ ਰਹੀ ਹੈ। ਇਸ ਵਾਇਰਸ ਨਾਲ ਸਬੰਧਤ ਸ਼ੱਕੀ ਮਰੀਜ਼ਾਂ ਬਾਰੇ ਤੁਰੰਤ ਸਿਹਤ ਵਿਭਾਗ ਨੂੰ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ ‘ਚ ਅਜੇ ਤੱਕ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਇਮੀਗ੍ਰੇਸ਼ਨ, ਕਸਟਮਰ, ਸੀਆਰਪੀਐਫ ਅਤੇ ਏਅਰਲਾਈਨਜ਼ ਅਧਿਕਾਰੀਆਂ ਨਾਲ ਕੋਰੋਨਾਵਾਇਰਸ ਬਾਰੇ ਵਿਸ਼ੇਸ਼ ਮੀਟਿੰਗ ਕੀਤੀ ਹੈ।