ਫਗਵਾੜਾ (ਡਾ ਰਮਨ)

ਜਠੇਰੇ ਲੀਰ ਜੈ ਬਾਬਾ ਪੰਜ ਪੀਰ ਪਿੰਡ ਮਲਕਪੁਰ (ਤਹਿਸੀਲ ਫਗਵਾੜਾ) ਵਿਖੇ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਪਿੰਡ ਮਲਕਪੁਰ ਦੀ ਇਕ ਮੀਟਿੰਗ ਕਮੇਟੀ ਪ੍ਰਧਾਨ ਚਮਨ ਲਾਲ ਨਵਾਂਸ਼ਹਿਰ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ 18 ਅਤੇ 19 ਜੂਨ ਨੂੰ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਨੂੰ ਸਰਵ ਸੰਮਤੀ ਨਾਲ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਚਮਨ ਲਾਲ ਨੇ ਦੱਸਿਆ ਕਿ ਜੋੜ ਮੇਲਾ ਮੁਤਲਵੀ ਕਰਨ ਤੋਂ ਬਾਅਦ ਹੁਣ ਸਿਰਫ ਧਾਰਮਿਕ ਰਸਮਾਂ ਹੀ ਨਿਭਾਈਆਂ ਜਾਣਗੀਆਂ। ਉਹਨਾਂ ਨੇ ਸਮੂਹ ਲੀਰ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਅਤੇ ਸਰਕਾਰੀ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕਰਦੇ ਹੋਏ ਪ੍ਰਬੰਧਕ ਕਮੇਟੀ ਦਾ ਸਾਥ ਦੇਣ ਅਤੇ ਘਰਾਂ ਵਿੱਚ ਪਰਿਵਾਰਾਂ ਸਮੇਤ ਵੱਡੇ-ਵਡੇਰਿਆਂ ਦੀ ਪੂਜਾ ਕਰਨ ਉਪਰੰਤ ਸਰਬਤ ਦੇ ਭਲੇ ਅਤੇ ਸੁਖ ਸ਼ਾਂਤੀ ਦੀ ਅਰਦਾਸ ਕਰਨ। ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਮਲਕਪੁਰ, ਸਤਵਿੰਦਰ ਸਿੰਘ ਘੁੰਮਣ, ਜਸਵਿੰਦਰ ਸਿੰਘ ਘੁੰਮਣ, ਨਿਰਮਲ ਸਿੰਘ, ਰਾਮ ਆਸਰਾ ਹੁਸ਼ਿਆਰਪੁਰ, ਸਾਧੂ ਰਾਮ, ਸਤਪਾਲ, ਬਿੰਦਰ ਕੁਮਾਰ, ਚਮਨ ਲਾਲ ਸਾਬਕਾ ਪੰਚ, ਗੁਰਵਿੰਦਰ ਸਿੰਘ, ਮਹਿੰਦਰ ਪਾਲ, ਚਮਨਦੀਪ, ਪਵਨ ਕੁਮਾਰ, ਜੋਗਿੰਦਰ ਪਾਲ ਲੀਰ, ਮਨੋਹਰ ਲਾਲ, ਰਾਜ ਕੁਮਾਰ ਜਲੰਧਰ ਅਤੇ ਅਸ਼ੋਕ ਕੁਮਾਰ ਆਦਿ ਵੀ ਹਾਜ਼ਰ ਸਨ ।