ਅੱਜ ਜਲੰਧਰ ਦੀ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੀ ਗਾਂਧੀ ਸੰਕਲਪ ਯਾਤਰਾ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ ‘ਚ ਕਿਸੇ ਗੱਲ ਨੂੰ ਲੈ ਕੇ ਭਿੜ ਗਏ। ਭਿੜਤ ਦੌਰਾਨ ਦੋਹਾਂ ਧਿਰਾਂ ਦੇ ਆਗੂ ਅਤੇ ਵਰਕਰ ਇੱਕ-ਦੂਜੇ ਨਾਲ ਹੱਥੋ-ਪਾਈ ਵੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ‘ਚ ਪਹੁੰਚੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਨੇ ਮਾਮਲੇ ‘ਤੇ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ।