ਜਲੰਧਰ ਦੇ ਸਿਵਲ ਹਸਪਤਾਲ ਵੱਲੋਂ ਅੰਮ੍ਰਿਤਸਰ ਦੀ ਲਬਾਰਟਰੀ ‘ਚ ਕੋਵਿਡ-19 (ਕੋਰੋਨਾ) ਵਾਇਰਸ ਦੀ ਜਾਂਚ ਲਈ ਭੇਜੀਆਂ ਗਈਆਂ ਰਿਪੋਰਟਾਂ ‘ਚੋਂ ਅੱਜ ਹੋਰ ਜਲੰਧਰ ‘ਚ 4 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਨਾਲ ਗਿਣਤੀ ਵੱਧ ਕੇ 35 ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਚਾਰੋ ਮਰੀਜ਼ ਪਹਿਲਾਂ ਪਾਜ਼ੀਟਿਵ ਆਏ ਮਰੀਜ਼ਾਂ ਦੇ ਨਜ਼ਦੀਕੀ ਹਨ, ਜਿਨ੍ਹਾਂ ‘ਚ ਇਕ ਡੇਢ ਸਾਲ ਦਾ ਬੱਚਾ ਵੀ ਹੈ। ਸ਼ਹਿਰ ਦੇ ਲੋਕਾਂ ‘ਚ ਇਹ ਰਿਪੋਰਟਾਂ ਪਾਜ਼ੀਟਿਵ ਆਉਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।