ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭਾਠੂਆ,ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬਾਲੇਵਾਲ ਨੂੰ ਚੁਣਿਆ

(ਸਾਹਬੀ ਦਾਸੀਕੇ/ਜਸਵੀਰ ਸਿੰਘ ਸ਼ੀਰਾ)
ਸ਼ਾਹਕੋਟ:-ਜਲ ਸਪਲਾਈ ਅਤੇ ਸੇਨੀਟੇਸ਼ਨ ਵਰਕਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ ।ਜਿਸ ਵਿੱਚ ਸੂਬਾ ਆਗੂ ਦਵਿੰਦਰ ਸਿੰਘ ਨਾਭਾ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਨਿੱਜੀਕਰਨ ਨੂੰ ਰੋਕਣ ਲਈ ਸਾਨੂੰ ਸੰਘਰਸ਼ ਕਰਨਾ ਪਵੇਗਾ।ਉਨ੍ਹਾ ਕਿਹਾ ਕਿ ਪਿਛਲੇ ਸੰਘਰਸ਼ਾਂ ਦੌਰਾਨ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਵਿੱਚ ਸਹਿਮਤੀ ਹੋਈ ਸੀ ਕਿ ਜਥੇਬੰਦੀ ਦੀਆਂ ਮੰਗਾਂ ਦਾ ਨਿਪਟਾਰਾ ਇਕ ਮਹੀਨੇ ਵਿਚ ਕਰ ਦਿੱਤਾ ਜਾਵੇਗਾ ਅਤੇ ਸਮੂਹ ਇਨਲਿਸਮੈਂਟ ਫੀਲਡ ਅਤੇ ਦਫ਼ਤਰੀ ਸਟਾਫ਼ ਨੂੰ ਰੈਗੂਲਰ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਪਰ ਵਿਭਾਗ ਦੀ ਮਨੇਜਮੈਂਟ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ।ਇਸ ਮੌਕੇ ਜਿਲ੍ਹਾ ਕਮੇਟੀ ਸੰਗਰੂਰ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਇਸ ਮੌਕੇ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭਾਠੂਆਂ,ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬਾਲੇਵਾਲ ਨੂੰ ਚੁਣਿਆ ਗਿਆ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਲ ਸਪਲਾਈ ਸਕੀਮਾਂ ਦੇ ਨਿੱਜੀਕਰਨ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਲੇਬਰ ਵਿਭਾਗ ਵੱਲੋਂ ਜਾਰੀ ਕੀਤੇ ਰੇਟ ਅਤੇ ਮਹੀਨੇ ਦੀਆਂ 4 ਛੁੱਟੀਆਂ ਦੇ ਸੰਬੰਧ ਵਿਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ।ਇਸ ਮੌਕੇ ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਧਾੰਦਰਾ, ਰਣਵੀਰ ਸਿੰਘ ਲੱਡਾ,ਮੰਗਤ ਚੋਟੀਆਂ, ਰਵਿੰਦਰ ਦੇਹਲਾਂ,ਕਰਮਜੀਤ ਸੰਗਤੀਵਾਲਾ,ਮਿੰਟੂ ਸਿੰਘ ਗੁਰਨੇ,ਕੁਲਦੀਪ ਸਿੰਘ, ਮਲਕੀਤ ਸਿੰਘ, ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।