ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ 9872146132,7340722856

ਅਮ੍ਰਿਤਸਰ,21 ਸਤੰਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ(ਰਜਿ:ਨੰ.26) ਜਿਲ੍ਹਾ ਅਮ੍ਰਿਤਸਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਕਾਜੀਆਂ ਦੀ ਅਗਵਾਈ ਹੇਠ ਕੀਤੀ ਗਈ।ਜਿਸ ਮੋਕੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸਰਕਲ ਪ੍ਰਧਾਨ ਸਿਵ ਕੁਮਾਰ ਵਿਸੇਸ਼ ਤੋਰ ਤੇ ਸਾਮਲ ਹੋਏ।ਇਸ ਮੌਕੇ ਵੱਖ-ਵੱਖ ਮੁਦਿਆਂ ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਸੂਬਾ ਕਮੇਟੀ ਦੇ ਉਲੀਕੇ ਸੰਘਰਸ਼ ਵਾਰੇ ਵਿਸੇਸ਼ ਚਰਚਾ ਕੀਤੀ ਗਈ।ਉਨ੍ਹਾਂ ਕਿਹਾ ਕਿ ਜਲਦੀ ਜਥੇਬੰਦੀ ਵੱਲੋਂ ਤਿਖੇ ਸੰਘਰਸ਼ ਦਾ ਐਲਾਨ ਕਰਕੇ ਵਰਕਰਾਂ ਨੂੰ ਰੈਗੂਲਰ ਕਰਵਾਉਣ ਲਈ ਮੈਨੇਜਮੈਂਟ ਖਿਲਾਫ਼ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਤੋਂ ਇਲਾਵਾ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਤੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਥੇਬੰਦੀ ਦੀਆਂ ਪ੍ਰਾਪਤੀਆਂ ਤੇ ਵਧੀਆ ਕਾਰਗੁਜ਼ਾਰੀ ਨੂੰ ਦੇਖਦਿਆਂ 8 ਵਰਕਰਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਸ ਯੂਨੀਅਨ ਰਜਿ:31 ਨੂੰ ਛਡਕੇ ਜਿਲ੍ਹਾ ਕਮੇਟੀ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ(ਰਜਿ:ਨੰ.26) ਵਿੱਚ ਸਮੂਲੀਅਤ ਕਰਕੇ ਆਪਣਾ ਪੱਖ ਰੱਖਿਆ ਸੂਬਾ ਪ੍ਰਧਾਨ ਨੇ ਦੱਸਿਆ ਕਿ ਦਿਨੋਂ-ਦਿਨ ਜਥੇਬੰਦੀ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਵਧੀਆ ਲੀਡਰਸ਼ਿਪ ਦੀ ਮਹਿਨਤ ਸਦਕਾ ਜਥੇਬੰਦਕ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਤਾਂ ਆਉਣ ਵਾਲੇ ਦਿਨਾਂ ਵਿੱਚ ਮੈਨੇਜਮੈਂਟ ਨਾਲ ਜਬਰਦਸਤ ਟੱਕਰ ਲਈ ਜਾਵੇਗੀ।ਉਨ੍ਹਾਂ ਕਿਹਾ ਕਿ ਜਥੇਬੰਦੀ ਵਿੱਚ ਨਵੇਂ ਸਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਜਥੇਬੰਦੀ ਦੀਆਂ ਜੁਮੇਵਾਰੀਆ ਸੋਪਿਆ ਜਾਣਗੀਆਂ ਇਸ ਮੌਕੇ ਜਿਲ੍ਹਾ ਕਮੇਟੀ ਮੈਬਰਾਂ ਤੇ ਵਰਕਰਾਂ ਨੇ ਸਮੂਲੀਅਤ ਕੀਤੀ।

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ