ਕਾਮਿਆਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਬਰਨਾਲਾ ਵਿਖੇ ਸੂਬਾ ਪੱਧਰ ਤੇ ਸੰਘਰਸ਼ ਦਾ ਹੋਵੇਗਾ ਐਲਾਨ:ਸੰਦੀਪ ਕੁਮਾਰ ਸ਼ਰਮਾ

ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ

ਸ਼ਾਹਕੋਟ,16 ਅਕਤੂਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26)ਦੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ,ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਜਿਲ੍ਹਾ ਬਰਨਾਲਾ ਦੇ ਵਰਕਰਾਂ ਦੀਆਂ ਕਾਫੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਕਾਰਜਕਾਰੀ ਇੰਜੀਨੀਅਰ ਮੰਡਲ ਬਰਨਾਲਾ ਵੱਲੋਂ ਕੋਈ ਹੱਲ ਨਹੀਂ ਕੀਤਾ ਗਿਆ।ਸੂਬਾ ਕਮੇਟੀ ਨਾਲ ਵੀ ਅਨੇਕਾਂ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਜਥੇਬੰਦੀ ਨੂੰ ਗੁਮਰਾਹ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਇਨ੍ਹਾਂ ਕਾਮਿਆਂ ਦੀਆਂ ਇਨਲਿਸਟਮੈਂਟ ਨਹੀਂ ਕੀਤੀਆਂ ਜਾ ਰਹੀਆਂ, ਤਨਖਾਹਾਂ ਦਾ ਕੋਈ ਪੁਖਤਾ ਪ੍ਰਬੰਧ ਨਹੀਂ ਕੀਤਾ ਗਿਆ,ਕਿਰਤ ਕਨੂੰਨ ਮੁਤਾਬਕ ਚਾਰ ਰੈਸਟਾ ਵੀ ਲਾਗੂ ਨਹੀਂ ਕੀਤੀਆਂ ਜਾ ਰਹੀਆਂ।ਜਿਸ ਸਬੰਧੀ ਕਾਫੀ ਵਾਰ ਜਥੇਬੰਦੀ ਵੱਲੋਂ ਲਿਖਤੀ ਵੀ ਜਾਣੂੰ ਕਰਵਾਇਆ ਗਿਆ ਹੈ।ਪਰ ਲਾਰੇ ਲੱਪੇ ਵਾਲੀ ਨੀਤੀ ਤੋਂ ਅਕੇ ਬਰਨਾਲਾ ਵਰਕਰਾਂ ਵੱਲੋਂ 15 ਅਕਤੂਬਰ 2020 ਤੋਂ ਭੁੱਖ ਹੜਤਾਲ ਸੁਰੂ ਕੀਤੀ ਗਈ ਹੈ।ਜਿਸ ਦੀ ਸੂਬਾ ਕਮੇਟੀ ਵੱਲੋਂ ਜੋਰਦਾਰ ਹਮਾਇਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜੇਕਰ ਕਾਮਿਆਂ ਦੀਆਂ ਮੰਗਾਂ ਦਾ ਪੁਖਤਾ ਪ੍ਰਬੰਧ ਨਹੀਂ ਹੁੰਦਾ ਤਾਂ ਸੂਬਾ ਪੱਧਰੀ ਤਿਖਾ ਸੰਘਰਸ਼ ਬਰਨਾਲੇ ਦੀ ਧਰਤੀ ਤੇ ਕਾਰਜਕਾਰੀ ਇੰਜੀਨੀਅਰ ਮੰਡਲ ਬਰਨਾਲਾ ਖਿਲਾਫ ਅਰੰਭਿਆ ਜਾਵੇਗਾ ਉਨ੍ਹਾਂ ਕਿਹਾ ਕਿ ਭੁੱਖ ਹੜਤਾਲ ਤੇ ਬੈਠੇ ਕਾਮਿਆਂ ਦਾ ਮਾਲੀ ਜਾ ਜਾਨੀ ਨੁਕਸਾਨ ਹੁੰਦਾ ਹੈ ਤਾ ਇਸ ਦੀ ਨਿਰੋਲ ਜੁਮੇਵਾਰੀ ਕਾਰਜਕਾਰੀ ਇੰਜੀਨੀਅਰ ਮੰਡਲ ਬਰਨਾਲਾ ਤੇ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਦੀ ਹੋਵੇਗੀ।

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ