ਸਾਹਬੀ ਦਾਸੀਕੇ ਸ਼ਾਹਕੋਟੀ

ਸ਼ਾਹਕੋਟ/ਮਲਸੀਆਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ. 26) ਜਿਲ੍ਹਾ ਜਲੰਧਰ ਦੇ ਪ੍ਰਧਾਨ ਪ੍ਰਤਾਪ ਸਿੰਘ ਸੰਧੂ, ਜਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਹੇਠ ਮੀਟਿੰਗ ਹੋਈ। ਮੀਡੀਆ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਿਗਰਾਨ ਇੰਜੀਨੀਅਰ ਹਲਕਾ ਜਲੰਧਰ ਖਿਲਾਫ 17 ਅਗਸਤ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਸੀ, ਪਰ ਕੋਵਿਡ-19 ਦੇ ਚਲਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਹਲਕਾ ਜਲੰਧਰ ਦਫਤਰਾਂ ਦੇ ਕੁੱਝ ਹਲਾਤ ਠੀਕ ਨਾ ਹੋਣ ਕਾਰਨ ਕਰਕੇ ਸਿਰਫ਼ ਦੋ ਘੰਟੇ ਸੰਕੇਤਕ ਪ੍ਰੋਗਰਾਮ ਕੀਤਾ ਗਿਆ ਸੀ, ਜਿਸ ਉਪਰੰਤ ਉਨ੍ਹਾਂ ਮੀਟਿੰਗ ਕਰਕੇ ਐਲਾਨ ਕੀਤਾ ਕਿ ਜੇਕਰ ਜਥੇਬੰਦੀ ਦੀਆਂ ਮੰਗਾਂ ਦਾ ਹੱਲ ਨਹੀਂ ਗਿਆ ਤਾਂ 31 ਅਗਸਤ ਨੂੰ ਨਿਗਰਾਨ ਇੰਜੀਨੀਅਰ ਹਲਕਾ ਜਲੰਧਰ ਖਿਲਾਫ਼ ਜਿਲ੍ਹਾ ਪੱਧਰ ਤੇ ਧਰਨਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਫੇਰ ਵੀ ਕੋਈ ਹੱਲ ਨਹੀਂ ਹੁੰਦਾ ਤਾਂ ਪ੍ਰੋਗਰਾਮ ਨੂੰ ਤਿੱਖਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕਾਮਿਆਂ ਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਜੇਕਰ ਧਰਨੇ ਦੋਰਾਨ ਕੋਵਿਡ-19 ਕੋਰੋਨਾ ਵਾਇਰਸ ਦੇ ਚਲਦਿਆਂ ਕੋਈ ਵੀ ਘਟਨਾ ਵਾਪਰਦੀ ਹੈ ਤਾਂ ਇਸ ਦੀ ਪੂਰੀ ਜਿੰਮੇਵਾਰੀ ਨਿਗਰਾਨ ਇੰਜੀਨੀਅਰ ਹਲਕਾ ਜਲੰਧਰ ਤੇ ਜਲ ਸਪਲਾਈ ਮੈਨਜਮੈਂਟ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਆਇੰਟ ਸਕੱਤਰ ਜਗਦੀਸ਼ ਰਾਮ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਮੀਤ ਪ੍ਰਧਾਨ ਵਰਿੰਦਰ ਨਾਹਰ, ਮੀਤ ਪ੍ਰਧਾਨ ਸੁੱਚਾ ਸਿੰਘ ਫਿਲੌਰ, ਪ੍ਰਚਾਰ ਸਕੱਤਰ ਗੁਰਵਿੰਦਰ ਸਿੰਘ, ਪ੍ਰੈੱਸ ਸਕੱਤਰ ਕੁਲਦੀਪ ਚੰਦ ਨਾਹਰ, ਮੁੱਖ ਸਲਾਹਕਾਰ ਸਤਨਾਮ ਸਿੰਘ ਆਦਿ ਆਗੂ ਤੇ ਵਰਕਰ ਸ਼ਾਮਲ ਸਨ।