ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ 7340722856,9872146132

ਜਲ ਸਪਲਾਈ ਸੈਨੀਟੇਸ਼ਨ ਮਾਸਟਰੋਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੰਜੀਵ ਕੌਂਡਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਕਲ ਉਪ ਮੰਡਲ ਮੈਜਿਸਟਰੇਟ ਨਕੋਦਰ ਵੱਲੋਂ ਸਾਰੇ ਸਰਕਾਰੀ ਮਹਿਕਮੇ ਦੇ ਕਰਮਚਾਰੀਆਂ ਨੂੰ ਇੱਕ ਪੱਤਰ ਲਿਖਿਆ ਗਿਆ ਜਿਸ ਵਿੱਚ ਸਾਰੇ ਹੀ ਸਰਕਾਰੀ ਮੁਲਾਜ਼ਮਾਂ ਨੂੰ ਕਰੋਨਾ ਟੈਸਟ ਕਰਾਉਣਾ ਜ਼ਰੂਰੀ ਲਿਖਿਆ ਗਿਆ ਹੈ ਜਥੇਬੰਦੀ ਵੱਲੋਂ ਫ਼ੈਸਲਾ ਲਿਆ ਗਿਆ ਕਿ ਜਥੇਬੰਦੀ ਇਸ ਪੱਤਰ ਦਾ ਡੱਟ ਕੇ ਵਿਰੋਧ ਕਰੇਗੀ ਇਸ ਸਬੰਧੀ ਸੰਜੀਵ ਕੌਂਡਲ ਨੇ ਦੱਸਿਆ ਕਿ ਮੇਰੀ ਗੱਲਬਾਤ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ (ਰਜਿ:ਨੰ.26) ਨਾਲ ਵੀ ਹੋ ਗਈ ਹੈ ਅਤੇ ਸਾਰੀਆਂ ਜਥੇਬੰਦੀਆਂ ਵੱਲੋਂ ਇਸ ਪੱਤਰ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਕਰੋਨਾ ਮਹਾਂਮਾਰੀ ਵਿੱਚ ਵੈਕਸੀਨ ਨਾ ਆਉਣ ਕਾਰਨ ਪਹਿਲਾਂ ਹੀ ਡਰ ਦਾ ਮਾਹੌਲ ਬਣਿਆ ਹੋਇਆ ਹੈ ਤੇ ਹੁਣ ਐਸਡੀਐਮ ਸਾਹਿਬ ਦੇ ਇਸ ਪੱਤਰ ਨਾਲ ਸਾਰੇ ਮੁਲਾਜ਼ਮਾਂ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ ਜਥੇਬੰਦੀ ਵੱਲੋਂ ਦੱਸਿਆ ਗਿਆ ਹੈ ਕਿ ਤੰਦਰੁਸਤ ਵਿਅਕਤੀ ਦਾ ਧੱਕੇ ਨਾਲ ਕਰੋਨਾ ਟੈਸਟ ਕਰਨਾ ਵੀ ਬਹੁਤ ਗਲਤ ਹੈ ਅਗਰ ਕਿਸੇ ਵਿਅਕਤੀ ਵਿੱਚ ਕਰੋਨਾ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਸ ਦਾ ਟੈਸਟ ਕਰਨਾ ਤਾਂ ਸਮਝ ਵਿੱਚ ਆ ਰਿਹਾ ਹੈ ਪਰ ਸਾਰੇ ਹੀ ਤੰਦਰੁਸਤ ਵਿਅਕਤੀਆਂ ਦਾ ਟੈਸਟ ਕਰਨਾ ਤਾਂ ਦਾਲ ਵਿੱਚ ਕੁਝ ਕਾਲਾ ਲੱਗ ਰਿਹਾ ਹੈ ਇਸ ਲਈ ਜਲ ਸਪਲਾਈ ਸੈਨੀਟੇਸ਼ਨ ਮਾਸਟਰੋਲ ਇੰਪਲਾਈਜ਼ ਯੂਨੀਅਨ ਅਤੇ ਮਹਿਕਮੇ ਦੀਆਂ ਹੋਰ ਭਰਾਤਰੀ ਜਥੇਬੰਦੀਆਂ ਇਸ ਪੱਤਰ ਦਾ ਡੱਟ ਕੇ ਵਿਰੋਧ ਕਰਦੀਆਂ ਹਨ ਜੇਕਰ ਐਸਡੀਐਮ ਸ਼ਾਪ ਵੱਲੋਂ ਜਬਰਦਸਤੀ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਕਰੋਨਾ ਟੈਸਟ ਕਰਨ ਲਈ ਜ਼ੋਰ ਪਾਇਆ ਗਿਆ ਤਾਂ ਸਾਰੀਆਂ ਜਥੇਬੰਦੀਆਂ ਇਕੱਠੀਆਂ ਹੋ ਕੇ ਐਸਡੀਐਮ ਸਾਹਬ ਦੇ ਦਫ਼ਤਰ ਦਾ ਘਿਰਾਓ ਕਰਨਗੀਆਂ ਇਸ ਮੌਕੇ ਰਾਮ ਲਾਲ ਨਰਿੰਦਰ ਸਿੰਘ ਜਸਵੰਤ ਸਿੰਘ ਰਜਿੰਦਰ ਕੁਮਾਰ ਰਵੀ ਕੁਮਾਰ ਭੋਪਾਲ ਸਿੰਘ ਆਦਿ ਮੈਂਬਰ ਸ਼ਾਮਿਲ ਹੋਏ

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ