ਫਗਵਾੜਾ (ਡਾ ਰਮਨ) ਜ਼ਿਲ੍ਹਾ ਯੂਥ ਕਾਂਗਰਸ ਕਮੇਟੀ ਕਪੂਰਥਲਾ ਵਲੋਂ ਜ਼ਿਲ੍ਹਾ ਯੂਥ ਪ੍ਰਧਾਨ ਸੌਰਵ ਖੁੱਲਰ ਦੀ ਅਗਵਾਈ ਹੇਠ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕੋਰੋਨਾ ਆਫਤ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਵੰਡਣ ਲਈ ਭੇਜੀਆਂ ਰਾਸ਼ਨ ਦੀਆਂ ਕਿੱਟਾਂ ਦੀ ਵੰਡ ਕਰੀਬ 35/40 ਲੋੜਵੰਦ ਪਰਿਵਾਰਾਂ ਨੂੰ ਕੀਤੀ ਗਈ। ਇਸ ਮੌਕੇ ਸੌਰਵ ਖੁੱਲਰ ਨੇ ਦੱਸਿਆ ਕਿ ਇਹ ਉਪਰਾਲਾ ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਚੰਦਰ ਸ਼ੇਖਰ ਖੁੱਲਰ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਫੋਰਮ ਦੇ ਪ੍ਰਧਾਨ ਚੰਦਰ ਸ਼ੇਖਰ ਖੁੱਲਰ ਨੇ ਕੋਰੋਨਾ ਆਫਤ ਦੌਰਾਨ ਲੋੜਵੰਦ ਪਰਿਵਾਰਾਂ ਦੀ ਬਾਂਹ ਫੜਨ ਲਈ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਉੱਥੇ ਹੀ ਕਿਹਾ ਕਿ ਯੂਥ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੌਰਵ ਖੁੱਲਰ ਨੇ ਜਿਸ ਤਨਦੇਹੀ ਨਾਲ ਕੋਵਿਡ-19 ਕੋਰੋਨਾ ਆਫਤ ਵਿਚ ਲੋੜਵੰਦ ਪਰਿਵਾਰਾਂ ਅਤੇ ਕੋਰੋਨਾ ਯੋਧਿਆਂ ਦੀ ਮੱਦਦ ਕੀਤੀ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਤੋਂ ਹੋਰਨਾਂ ਨੂੰ ਵੀ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਦੇ ਜ਼ਿਲ੍ਹਾ ਜਨਰਲ ਸਕੱਤਰ ਰਮਨ ਨਹਿਰਾ, ਜ਼ਿਲ੍ਹਾ ਯੂਥ ਕਾਂਗਰਸ ਇੰਚਾਰਜ਼ ਪਰਵਿੰਦਰ ਲਾਪਰਾ, ਕਰਨ ਮਹਾਜਨ ਪ੍ਰਧਾਨ ਕਪੂਰਥਲਾ, ਤਰਨ ਸਿੰਘ ਨਾਮਧਾਰੀ, ਅਮਰਿੰਦਰ ਸ਼ੇਰਗਿਲ, ਰਾਜੂ ਬਸਰਾ, ਤਾਰਾ ਸਿੰਘ, ਦਮਨ ਅਰੋੜਾ, ਕਾਕਾ, ਕਰਨ ਲੱਧੜ ਆਦਿ ਹਾਜਰ ਸਨ।
ਤਸਵੀਰ – ਫਗਵਾੜਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਕੈਪਟਨ ਸਰਕਾਰ ਵਲੋਂ ਭੇਜੀਆਂ ਰਾਸ਼ਨ ਦੀਆਂ ਕਿੱਟਾਂ ਵੰਡਦੇ ਹੋਏ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਦੇ ਨਾਲ ਚੰਦਰ ਸ਼ੇਖਰ ਖੁੱਲਰ, ਰਮਨ ਨਹਿਰਾ ਅਤੇ ਹੋਰ।