* ਅਗਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਫੈਸਲਾ – ਸੌਰਵ ਖੁੱਲਰ
* ਜਲਦ ਕੀਤੀਆਂ ਜਾਣਗੀਆਂ ਨਵੀਂਆਂ ਨਿਯੁਕਤੀਆਂ
ਫਗਵਾੜਾ ( ਡਾ ਰਮਨ ) ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਚਾਰ ਵਿਧਾਨਸਭਾ ਹਲਕੇ ਜਿਹਨਾਂ ‘ਚ ਕਪੂਰਥਲਾ, ਫਗਵਾੜਾ, ਭੁਲੱਥ ਅਤੇ ਸੁਲਤਾਨਪੁਰ ਲੋਧੀ ਸ਼ਾਮਲ ਹਨ, ਦੀਆਂ ਬਲਾਕ ਅਤੇ ਵਾਰਡ ਪੱਧਰ ਦੀਆਂ ਸਾਰੀਆਂ ਨਿਯੁਕਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਅਗਲੇ ਨੋਟਿਸ ਤਕ ਸਿਰਫ ਪੰਜਾਬ ਯੂਥ ਕਾਂਗਰਸ ਵਲੋਂ ਇਲੈਕਟਡ ਨੁਮਾਇੰਦੇ ਹੀ ਅਹੁਦਿਆਂ ਤੇ ਬਣੇ ਰਹਿਣਗੇ। ਉਹਨਾਂ ਦੱਸਿਆ ਕਿ 2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੀ ਤਿਆਰੀ ਨੂੰ ਮੁੱਖ ਰੱਖ ਕੇ ਨਿਯੁਕਤੀਆਂ ਰੱਦ ਕੀਤੀਆਂ ਗਈਆਂ ਹਨ। ਜਲਦ ਹੀ ਨਵੀਂਆਂ ਨਿਯੁਕਤੀਆਂ ਕਰ ਦਿੱਤੀਆਂ ਜਾਣਗੀਆਂ ਅਤੇ ਜਿਹੜੇ ਯੂਥ ਵਰਕਰ ਕਾਂਗਰਸ ਪਾਰਟੀ ਪ੍ਰਤੀ ਸਮਰਪਿਤ ਅਤੇ ਮਿਹਨਤੀ ਹੋਣਗੇ ਉਹਨਾਂ ਨੂੰ ਮਹੱਤਵਪੂਰਣ ਅਹੁਦੇ ਦਿੱਤੇ ਜਾਣਗੇ ਤਾਂ ਜੋ ਅਗਲੇ ਸਾਲ ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਇਕ ਵਾਰ ਫਿਰ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਕਰਵਾਈ ਜਾ ਸਕੇ।