ਫਗਵਾੜਾ (ਡਾ ਰਮਨ) ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ 129ਵੇਂ ਜਨਮ ਦਿਵਸ ਮੌਕੇ ਅੱਜ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਲੋਕਡਾਉਨ ਕਰਫਿਊ ਦੀ ਪਾਲਣਾ ਕਰਦੇ ਹੋਏ ਆਪਣੇ ਗ੍ਰਹਿ ਵਿਖੇ ਹੀ ਬਾਬਾ ਸਾਹਿਬ ਦੀ ਤਸਵੀਰ ਤੇ ਫੁੱਲਮਾਲਾਵਾਂ ਭੇਂਟ ਕੀਤੀਆਂ। ਉਹਨਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜੀਵਨ ਤੋਂ ਅੱਜ ਦੀ ਨੌਜਵਾਨ ਪੀੜ•ੀ ਨੂੰ ਸੇਧ ਲੈਣੀ ਚਾਹੀਦੀ ਹੈ। ਉਹਨਾਂ ਜੀਵਨ ਵਿਚ ਉੱਚਾ ਮੁਕਾਮ ਹਾਸਲ ਕਰਨ ਲਈ ਸਖਤ ਮਿਹਨਤ ਹੀ ਨਹੀਂ ਕੀਤੀ ਬਲਕਿ ਸਮੇਂ ਦੇ ਸਮਾਜਿਕ ਤਾਨੇ-ਬਾਣੇ ਨਾਲ ਵੀ ਕੜਾ ਸੰਘਰਸ਼ ਕੀਤਾ ਜਿਸਦੀ ਬਦੌਲਤ ਅੱਜ ਭਾਰਤ ਦੇ ਹਰ ਨਾਗਰਿਕ ਨੂੰ ਬਰਾਬਰਤਾ ਦਾ ਅਧਿਕਾਰ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਕਿ ਬਾਬਾ ਸਾਹਿਬ ਦੇ ਦੌਰ ਵਿਚ ਦਲਿਤਾਂ ਪਛੜਿਆਂ ਤੇ ਔਰਤਾਂ ਨੂੰ ਦੁਤਕਾਰਿਆ ਜਾਂਦਾ ਸੀ ਪਰ ਭਾਰਤੀ ਸੰਵਿਧਾਨ ਵਿਚ ਇਹਨਾਂ ਨੂੰ ਬਰਾਬਰਤਾ ਦਾ ਅਧਿਕਾਰ ਦੇ ਕੇ ਉਹਨਾਂ ਉਪਕਾਰ ਕੀਤਾ ਹੈ ਜੋ ਇਕ ਮਸੀਹਾ ਹੀ ਕਰ ਸਕਦਾj ਹੈ।