ਫਗਵਾੜਾ (ਡਾ ਰਮਨ ) ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸੂਬੇ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਰਾਵਲਪਿੰਡੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਕੋਵਿਡ-19 ਕੋਰੋਨਾ ਵਾਇਰਸ ਤੋਂ ਕਿਸਾਨਾਂ ਦੇ ਬਚਾਅ ਸਬੰਧੀ ਕੀਤੇ ਪ੍ਰਬੰਧਾਂ ਦਾ ਜਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਕਿਸਾਨਾਂ ਅਤੇ ਲੇਬਰ ਲਈ ਸਿਹਤ ਸੁਰੱਖਿਆ ਦਾ ਖਾਸ ਧਿਆਨ ਰੱਖਣ ਦੀ ਹਦਾਇਤ ਕੀਤੀ ਅਤੇ ਕਿਸਾਨਾਂ ਤੇ ਲੇਬਰ ਨੂੰ ਵੀ ਸਰੀਰਿਕ ਦੂਰੀ ਬਣਾ ਕੇ ਰੱਖਣ, ਮੂੰਹ ਤੇ ਮਾਸਕ ਪਹਿਨਣ ਦੇ ਨਾਲ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਲਈ ਪ੍ਰੇਰਿਆ। ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਕਿਸਾਨਾ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਹ ਹਮੇਸ਼ਾ ਕਿਸਾਨਾ ਦੇ ਹਿਤਾਂ ਦੀ ਰਾਖੀ ਲਈ ਡੱਟ ਕੇ ਖੜੇ ਰਹੇ ਹਨ ਅਤੇ ਹੁਣ ਕੋਰੋਨਾ ਵਾਇਰਸ ਆਫਤ ਸਮੇਂ ਵੀ ਕਿਸਾਨਾ ਦੀ ਹਰ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹਲ ਕਰਵਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤ ਪਾਲ ਸਿੰਘ ਰਵੀ ਸਰਪੰਚ ਰਾਵਲਪਿੰਡੀ, ਖੇਮ ਰਾਜ ਸਰਪੰਚ ਢੱਡੇ, ਜਸਵੀਰ ਕੌਰ ਸਰਪੰਚ ਡਾ. ਅੰਬੇਡਕਰ ਨਗਰ, ਰਾਮ ਪਾਲ ਸਰਪੰਚ ਸਾਹਨੀ, ਸ਼ਮਿੰਦਰ ਪਾਲ ਸਰਪੰਚ ਢੰਡੋਲੀ, ਦਵਿੰਦਰ ਸਿੰਘ ਸਰਪੰਚ ਖਲਿਆਣ, ਨਰਿੰਦਰ ਸਿੰਘ ਪ੍ਰੇਮਪੁਰ, ਅਮਿਤ ਕੁਮਾਰ ਰੰਧੀਰਗੜ, ਰਾਮ ਲੁਭਾਇਆ ਪੰਚ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਰਤਨ ਸਿੰਘ ਆਦਿ ਹਾਜਰ ਸਨ।