ਬਿਊਰੋ ਰਿਪੋਰਟ –
ਉੜੀਸਾ ਦੇ ਸੰਬਲਪੁਰ ਵਿੱਚ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਚਲਾਨ ਕੱਟਿਆ ਗਿਆ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਨਾਗਾਲੈਂਡ ਦੇ ਇੱਕ ਟਰੱਕ ਡਰਾਈਵਰ ਨੂੰ 6,53,100 ਰੁਪਏ ਜ਼ੁਰਮਾਨਾ ਲਾਇਆ ਗਿਆ ਹੈ।

ਉਕਤ ਟਰੱਕ ਡਰਾਈਵਰ ਦਾ ਉੜੀਸਾ ਟਰਾਂਸਪੋਰਟ ਵਿਭਾਗ ਵੱਲੋਂ ਕੁੱਲ 7 ਟ੍ਰੈਫਿਕ ਨਿਯਮਾਂ ਨੂੰ ਤੋੜਨ ਕਾਰਨ ਪੁਰਾਣੇ ਮੋਟਰ ਵਹੀਕਲ ਐਕਟ ਤਹਿਤ ਇਹ ਚਲਾਨ ਕੱਟਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਟਰੱਕ ਮਾਲਕ ਸ਼ੈਲੇਸ਼ ਸ਼ੰਕਰ ਲਾਲ ਗੁਪਤਾ ਪਿਛਲੇ ਪੰਜ ਸਾਲਾਂ ਤੋਂ ਟੈਕਸ ਨਹੀਂ ਦੇ ਰਿਹਾ ਸੀ।