ਪਟਿਆਲਾ ਤੋਂ ਸਾਬਕਾ ਐਮ.ਪੀ ਡਾ. ਧਰਮਵੀਰ ਗਾਂਧੀ ਨੂੰ ਦਿੱਲੀ ‘ਚ ਅੱਜ ਹਿਰਾਸਤ ‘ਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਡਾ. ਗਾਂਧੀ ਲਾਲ ਕਿਲ੍ਹਾ ਨੇੜੇ ਨਾਗਰਿਕਤਾ ਸੋਧ ਬਿੱਲ ਦੇ ਖਿਲਾਫ ਧਰਨਾ ਦੇਣ ਲੱਗੇ ਸਨ ਜਿੱਥੇ ਉਨ੍ਹਾਂ ਨੂੰ ਸਵਰਾਜ ਇੰਡੀਆ ਪਾਰਟੀ ਦੇ ਪ੍ਰਧਾਨ ਯੋਗੇਂਦਰ ਯਾਦਵ ਅਤੇ ਕਈ ਆਗੂਆਂ ਸਣੇ ਹਿਰਾਸਤ ‘ਚ ਲਿਆ ਗਿਆ ਹੈ।