ਫਗਵਾੜਾ (ਡਾ ਰਮਨ )
ਡਾ. ਰਜਿੰਦਰ ਪਾਲ ਸਿੰਘ ਨੇ ਅੱਜ ਬਤੌਰ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਕਪੂਰਥਲਾ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕਪੂਰਥਲਾ ਡਾ. ਪ੍ਰਦੀਪ ਗੋਇਲ ਨੇ ਉਨਾਂ ਨੂੰ ਜੀ ਆਇਆਂ ਕਿਹਾ। ਇਸ ਤੋਂ ਇਲਾਵਾ ਸੀਨੀਅਰ ਵੈਟਨਰੀ ਅਫ਼ਸਰ ਕਪੂਰਥਲਾ ਡਾ. ਜੀ. ਐਸ. ਬੇਦਾੀ, ਸੀਨੀਅਰ ਵੈਟਨਰੀ ਅਫ਼ਸਰ ਨਕੋਦਰ ਡਾ. ਗੁਰਦੀਪ ਸਿੰਘ ਤੋਂ ਇਲਾਵਾ ਵੈਟਨਰੀ ਅਫ਼ਸਰ ਐਸੋਸੀਏਸ਼ਨ ਅਤੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਡਾ. ਰਜਿੰਦਰ ਪਾਲ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।