ਅੰਮ੍ਰਿਤਸਰ : ਹਰਮਿੰਦਰ ਸਿੰਘ ਸੰਧੂ ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਵਲੋ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਗਿਆ ਕਿ ਕਿਸਾਨਾ ਨੂੰ ਲਾਭ ਦੇਣ ਲਈ ਮਿਲਕਫੈਡ ਵਲੋਂ ਇਸ ਸਾਲ ਦੋਰਾਨ ਦੁੱੱਧ ਦੇ ਖਰੀਦ ਭਾਅ ਵਿਚ 9ਵੀਂ ਵਾਰ ਰਿਕਾਰਡ ਵਾਧਾ ਕੀਤਾ ਗਿਆ ਹੈ ਅਤੇ ਦੁੱਧ ਦੀ ਪੈਦਾਵਾਰ ਤੇ ਹੋਣ ਵਾਲੇ ਖਰਚਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਸਹਿਕਾਰਤਾ ਅਤੇ ਜੇਲ੍ਹਾ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 1 ਸਤੰਬਰ ਤੋਂ ਦੁੱਧ ਦੇ ਖਰੀਦ ਭਾਅ ਵਿਚ 10 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ ਜਿਸ ਨਾਲ ਦੁੱਧ ਦਾ ਖਰੀਦ ਭਾਅ 660 ਰੁਪਏ ਪ੍ਰਤੀ ਕਿਲੋ ਫੈਟ ਤੋ ਵੱਧ ਕੇ 670 ਰੁਪਏ ਪ੍ਰਤੀ ਕਿਲੋ ਫੈਟ ਹੋ ਗਿਆ ਹੈ, ਜਿਸ ਨਾਲ ਦੁੱਧ ਉਤਪਾਦਕਾਂ ਨੂੰ ਆਰਥਿਕ ਤੌਰ ਤੇ ਸਹਾਇਤਾ ਮਿਲੇਗੀ।

29 ਅਗਸਤ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਸਮਾਗਮ ਦੋਰਾਨ ਮੈਨੇਜਿੰਗ ਡਾਇਰੈਕਟਰ ਮਿਲਕਫੈਡ, ਪੰਜਾਬ ਸ: ਕਮਲਦੀਪ ਸਿੰਘ ਸੰਘਾ ਵੱਲੋਂ ਕੈਬਨਿਟ ਮੰਤਰੀ ਸ੍ਰ: ਸੁਖਜਿੰਦਰ ਸਿੰਘ ਰੰਧਾਵਾ (ਸਹਿਕਾਰਤਾ ਅਤੇ ਜੇਲ੍ਹਾ ਮੰਤਰੀ, ਪੰਜਾਬ) ਨੂੰ ਮਿਲਕਫੈਡ ਦੇ ਕੰਮ-ਕਾਰ ਅਤੇ ਦੁੱਧ ਦੀ ਕੁਆਲਟੀ ਵਿੱਚ ਕੀਤੇ ਜਾ ਰਹੇ ਸੁਧਾਰ ਬਾਰੇ ਜਾਣੂ ਕਰਵਾਇਆ ਗਿਆ ਸੀ ਕਿ ਮਿਲਾਵਟ ਰਹਿਤ ਵਧੀਆ ਗੁਣਵੱਤਾ ਦਾ ਦੁੱਧ ਪ੍ਰਾਪਤ ਕਰਨ ਲਈ ਅਦਾਰੇ ਵੱਲੋਂ ਪਲਾਂਟ ਪੱਧਰ ਤੇ ਐਫ.ਟੀ -1 ਮਸੀਨ, ਸਭਾਵਾਂ ਉੱਪਰ ਮਿਲਕੋ ਸਕਰੀਨ, ਅਡਲਟਰੈਸ਼ਨ ਟੈਸਟਿੰਗ ਕਿੱਟਾਂ ਅਤੇ ਸਟਰਿੱਪਾ ਮੁਹੱਇਆ ਕਰਵਾਉਣ ਦੇ ਨਾਲ-ਨਾਲ ਵਧੀਆ ਗੁਣਵੱਤਾ ਦੀ ਕੈਟਲਫੀਡ ਅਤੇ ਮਿਨਰਲ ਮਿਕਸਚਰ ਵੀ ਵਾਜਿਬ ਰੇਟਾਂ ਤੇ ਕਿਸਾਨਾਂ ਨੂੰ ਮੁਹੱਇਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋ ਡੇਅਰੀ ਉਦਯੋਗ ਨਾਲ ਜੁੜੇ ਕਿਸਾਨਾ ਦਾ ਪੱਧਰ ਉੱਚਾ ਚੁੱਕਣ ਲਈ ਸਮਾਗਮ ਦੋਰਾਨ ਕੈਬਨਿਟ ਮੰਤਰੀ ਸ੍ਰ: ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰਤਾ ਅਤੇ ਜੇਲ੍ਹਾ ਮੰਤਰੀ, ਪੰਜਾਬ ਵਲੋ ਦੁੱਧ ਦੇ ਖਰੀਦ ਭਾਅ ਨੂੰ ਵਧਾਉਣ ਬਾਰੇ ਕਿਹਾ ਗਿਆ ਸੀ, ਜਿਸ ਤੇ ਅਮਲ ਕਰਦਿਆਂ ਮੈਨੇਜਿੰਗ ਡਾਇਰੈਕਟਰ ਮਿਲਕਫੈਡ, ਪੰਜਾਬ ਸ: ਕਮਲਦੀਪ ਸਿੰਘ ਸੰਘਾ ਵੱਲੋਂ ਰੇਟ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਇਸ ਸਬੰਧੀ ਸ਼੍ਰ ਹਰਮਿੰਦਰ ਸਿੰਘ ਸੰਧੂ ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਵਲੋ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਗਿਆ ਕਿ ਕਿਸਾਨਾ ਨੂੰ ਲਾਭ ਦੇਣ ਲਈ ਮਿਲਕਫੈਡ ਵਲੋਂ ਇਸ ਸਾਲ ਦੋਰਾਨ ਦੁੱੱਧ ਦੇ ਖਰੀਦ ਭਾਅ ਵਿਚ 9ਵੀਂ ਵਾਰ ਰਿਕਾਰਡ ਵਾਧਾ ਕੀਤਾ ਗਿਆ ਹੈ ਅਤੇ ਦੁੱਧ ਦੀ ਪੈਦਾਵਾਰ ਤੇ ਹੋਣ ਵਾਲੇ ਖਰਚਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਸਹਿਕਾਰਤਾ ਅਤੇ ਜੇਲ੍ਹਾ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 1 ਸਤੰਬਰ ਤੋਂ ਦੁੱਧ ਦੇ ਖਰੀਦ ਭਾਅ ਵਿਚ 10 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ ਜਿਸ ਨਾਲ ਦੁੱਧ ਦਾ ਖਰੀਦ ਭਾਅ 660 ਰੁਪਏ ਪ੍ਰਤੀ ਕਿਲੋ ਫੈਟ ਤੋ ਵੱਧ ਕੇ 670 ਰੁਪਏ ਪ੍ਰਤੀ ਕਿਲੋ ਫੈਟ ਹੋ ਗਿਆ ਹੈ, ਜਿਸ ਨਾਲ ਦੁੱਧ ਉਤਪਾਦਕਾਂ ਨੂੰ ਆਰਥਿਕ ਤੌਰ ਤੇ ਸਹਾਇਤਾ ਮਿਲੇਗੀ।