K9newspunjab Bureau-ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਈ ਗਈ ‘ਡੈਪੋ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਪਿੰਡਾਂ ਕਸਬਿਆਂ ਵਿੱਚ ਲੋਕਾਂ ਨਾਲ ਲਗਾਤਾਰ ਤਾਲਮੇਲ ਕਾਇਮ ਕਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਪਿੰਡ ਦਰਾਜ ਵਿਖੇ ਸਮਾਰੋਹ ਦੌਰਾਨ ਸਬ ਡਵੀਜ਼ਨਲ ਮੈਜਿਸਟ੍ਰੇਟ ਤਪਾ ਸ੍ਰੀ ਕਰਨਦੀਪ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਨਸ਼ਿਆਂ ਦੇ ਨੁਕਸਾਨ ਬਾਰੇ ਦੱਸਿਆ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਵਰਤੋਂ ਨਾਲ ਸਮੇਂ ਤੋਂ ਪਹਿਲਾਂ ਮੌਤ, ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੇ ਮਨੋਰੋਗ ਹੋ ਜਾਂਦੇ ਹਨ। ਸਰਕਾਰ ਵੱਲੋਂ ਨਸ਼ਾ ਰੋਕੂ ਅਫਸਰ (ਡੈਪੋ) ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ ਅਤੇ ਇਸੇ ਤਹਿਤ ਨਸ਼ਿਆਂ ਦੀ ਆਦਤ ਤੋਂ ਪੀੜ੍ਹਤ ਸੈਂਕੜੇ ਲੋਕਾਂ ਵੱਲੋੰ ‘ਓਟ’ ਕਲੀਨਿਕਾਂ ਵਿੱਚ ਅਸਰਦਾਰ ਤੇ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਕਲਸਟਰ ਕੋਆਰਡੀਨੇਟਰ ਤੇ ਜ਼ਿਲ੍ਹਾ ਭਲਾਈ ਅਫਸਰ ਸਰਦੂਲ ਸਿੰਘ ਸਿੱਧੂ, ਡੈਪੋ ਦੇ ਮਾਸਟਰ ਟਰੇਨਰ ਗੌਤਮ ਰਿਸ਼ੀ ਅਤੇ ਓਟ ਕਲੀਨਿਕ ਦੇ ਕੌਂਸਲਰ ਸੁਖਚੈਨ ਸਿੰਘ ਸਰਾਂ, ਐਸਐਚਓ ਕਮਲਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਐਨ ਕੇ ਅਗਰਵਾਲ ਤੇ ਪੰਚਾਇਤ ਮੈਂਬਰ ਵੀ ਮੌਜੂਦ ਸਨ।