ਸ਼ਾਹਕੋਟ/ਮਲਸੀਆਂ ਅਪ੍ਰੈਲ(ਸਾਹਬੀ ਦਾਸੀਕੇ) ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ(ਰਜਿ:ਨੰ.26)ਵੱਲੋਂ ਸੂਬੇ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ,ਜਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ, ਜਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਹੁੰਦਲ,ਦੀ ਅਗਵਾਈ ਹੇਠ ਅੱਜ ਸਮਾਜਿਕ ਦੂਰੀ ਬਣਾਕੇ ਆਪੋਂ ਆਪਣੀਆਂ ਟੈਂਕੀਆਂ ਤੇ ਆਉਨ ਡਿਊਟੀ ਪਰਿਵਾਰਾਂ ਤੇ ਬੱਚਿਆਂ ਸਮੇਤ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਮੋਕੇ ਤੇ ਪਹੁੰਚੇ ਐਸ. ਐਚ.ਓ. ਸੁਰਿੰਦਰ ਕੁਮਾਰ ਕੰਬੋਜ਼ ਮਾਡਲ ਥਾਣਾ ਸ਼ਾਹਕੋਟ ਵੱਲੋਂ ਜਥੇਬੰਦੀ ਦੇ ਆਗੂਆਂ ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ,ਜਿਲ੍ਹਾ ਜਨਰਲ ਸਕੱਤਰ ਹਰਵਿੰਦਰ ਹੁੰਦਲ,ਜਿਲ੍ਹਾ ਮੀਤ ਪ੍ਰਧਾਨ ਵਰਿੰਦਰ ਨਾਹਰ ਦੀ ਅਗਵਾਈ ਹੇਠ ਥਾਣਾ ਸ਼ਾਹਕੋਟ ਵਿਖੇ ਜਲ ਸਪਲਾਈ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਸ਼ਾਹਕੋਟ ਨਾਲ ਤਕਰੀਬਨ ਤਿੰਨ ਘੰਟੇ ਮੀਟਿੰਗ ਕਰਵਾਉਣ ਤੋਂ ਬਾਅਦ ਐਸ. ਐਚ.ਓ.ਸ਼ਾਹਕੋਟ ਸੁਰਿੰਦਰ ਕੁਮਾਰ ਕੰਬੋਜ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸਵਾਸ਼ ਦਵਾਇਆ ਕਿ ਮਾਨਯੋਗ ਮੈਜਿਸਟਰੇਟ ਸ਼ਾਹਕੋਟ ਜੀ ਨਾਲ ਫੋਨ ਤੇ ਗੱਲਬਾਤ ਹੋਣ ਤੋਂ ਬਾਅਦ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਦੇਸ਼ ਦੇ ਹਲਾਤ ਠੀਕ ਹੋਣ ਤੋ ਬਾਅਦ ਐਚ.ਓ.ਡੀ.ਜਲ ਸਪਲਾਈ ਵਿਭਾਗ ਦੇ ਮੁਖੀ ਨਾਲ ਤੁਰੰਤ ਜਥੇਬੰਦੀ ਦੀ ਮੀਟਿੰਗ ਕਰਵਾਈ ਜਾਵੇਗੀ।ਉਨ੍ਹਾਂ ਉਪ ਮੰਡਲ ਇੰਜੀਨੀਅਰ ਸ਼ਾਹਕੋਟ ਦੀ ਅਗਵਾਈ ਹੇਠ ਕਾਰਜਕਾਰੀ ਇੰਜੀਨੀਅਰ ਮੰਡਲ 1,3 ਦੇ ਭਰੋਸੇ ਮਗਰੋਂ ਜਥੇਬੰਦੀ ਨੇ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਜਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਹੁੰਦਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਕਾਮਿਆਂ ਦਾ 02 ਵੇਜਿਜ 2215 ਹੈਂਡ ਬਦਲਕੇ 27 ਮੇਨਰ ਹੈਂਡ ਵਿਚੋਂ ਪੇਮੈਂਟ ਕਰਨ ਲਈ ਕਿਹਾ ਜਾ ਰਿਹਾ ਹੈ।ਜੋ ਕਿ ਇਹ 27 ਮੇਨਰ ਹੈਂਡ ਵਿਚੋਂ ਠੇਕੇਦਾਰਾਂ ਨੂੰ ਮੈਂਨਟੀਂਨੇਸ ਦੀਆਂ ਪੇਮੈਂਟਾ ਕੀਤੀਆਂ ਜਾਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕਾਮੇ ਪਿਛਲੇ 10-15 ਸਾਲਾਂ ਤੋਂ ਇਸੇ 02 ਵੇਜਿਜ 2215 ਹੈਂਡ ਵਿਚੋਂ ਤਨਖਾਹਾਂ ਲੈਂਦੇ ਆ ਰਹੇ ਹਨ।ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਕਾਮਿਆਂ ਨੂੰ ਪੁਰਾਣੇ ਹੈੱਡ ਵਿੱਚੋਂ ਹੀ ਤਨਖਾਹਾਂ ਦਿੱਤੀਆਂ ਜਾਣ ਕੋਰੋਨਾ ਵਾਇਰਸ ਦੀ ਆੜ ਹੇਠ ਸੰਘਰਸ਼ਾਂ ਦੋਰਾਨ ਪ੍ਰਾਪਤ ਕੀਤੇ ਹੱਕ ਖੋਹਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।ਜਿਸ ਨੂੰ ਜਥੇਬੰਦੀ ਵੱਲੋਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।