ਤਰਨ ਤਾਰਨ ਦੇ ਪਿੰਡ ਡਾਲੇਗੇ ਨੇੜੇ ਅੱਜ ਪਿੰਡ ਪਹੂਵਿੰਡ ਤੋਂ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਨੂੰ ਜਾ ਰਹੇ ਨਗਰ ਕੀਰਤਨ ‘ਚ ਪਿੰਡ ਡਾਲੇਗੇ ਨੇੜੇ ਪਟਾਕੇ ਚਲਾਉਂਦੇ ਸਮੇਂ ਅਚਾਨਕ ਟਰਾਲੀ ‘ਚ ਪਏ ਪਟਾਕਿਆਂ ਨੂੰ ਅੱਗ ਲੱਗ ਗਈ। ਇਸ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 10-12 ਨੌਜਵਾਨ ਜ਼ਖ਼ਮੀ ਹੋਏ ਹਨ। ਇਸ ਸੰਬੰਧੀ ਤਰਨਤਾਰਨ ਦੇ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਨੇ ਦੱਸਿਆ ਕਿ ਧਮਾਕੇ ‘ਚ ਜ਼ਖਮੀ ਹੋਏ ਨੌਜਵਾਨਾਂ ਦੇ ਇਲਾਜ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਚੁੱਕੇਗੀ।