ਵੈਟਨਰੀ ਡਾਕਟਰ ਨਾਲ ਬਲਾਤਕਾਰ ਕਰ ਕੇ ਉਸਦੀ ਹੱਤਿਆ ਕਰਨ ਵਾਲੇ ਚਾਰੋ ਮੁਲਜ਼ਮ ਪੁਲਿਸ ਫਾਇਰਿੰਗ ਵਿਚ ਉਦੋਂ ਮਾਰੇ ਗਏ ਜਦੋਂ ਉਹ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।
ਪੁਲਿਸ ਨੇ ਦੱਸਿਆ ਕਿ ਜਦੋਂ ਇਹਨਾਂ ਮੁਲਜ਼ਮਾਂ ਨੂੰ ਕਤਲ ਵਾਲੀ ਥਾਂ ‘ਤੇ ਲਿਜਾਇਆ ਜਾ ਰਿਹਾ ਸੀ ਤਾਂ ਇਹਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਗੋਲੀ ਚਲਾ ਦਿੱਤੀ ਅਤੇ ਚਾਰੇ ਮੁਲਜ਼ਮ ਮਾਰੇ ਗਏ ਹਨ।

ਸੀਨੀਅਰ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ।

ਦੱਸਣਯੋਗ ਹੈ ਕਿ ਪਿਛਲੇ ਹਫਤੇ ਹੈਦਰਾਬਾਦ ਦੇ ਬਾਹਰਵਾਰ ਸ਼ਮਸ਼ਾਬਾਦ ਵਿਖੇ 26 ਸਾਲਾ ਵੈਟਨਰੀ ਡਾਕਟਰ ਨਾਲ ਬਲਾਤਕਾਰ ਕਰਨ ਮਗਰੋਂ ਉਸਦੀ ਹੱÎਤਿਆ ਕਰ ਦਿੱਤੀ ਗਈ ਸੀ ਜਿਸ ਨੂੰ ਲੈ ਕੇ ਦੇਸ਼ ਅੰਦਰ ਤੂਫਾਨ ਖੜਾ ਹੋ ਗਿਆ ਸੀ।