ਨੂਰਮਹਿਲ 15 ਮਾਰਚ ( ਨਰਿੰਦਰ ਭੰਡਾਲ ) ਥਾਣਾ ਨੂਰਮਹਿਲ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।
ਜਾਂਚ ਅਧਿਕਾਰੀ ਸਬ ਇੰਸਪੈਕਟਰ ਦਿਨੇਸ਼ ਕੁਮਾਰ ਨੇ ਦੱਸਿਆ ਪਿੰਡ ਉੱਪਲਾਂ ਦੇ ਫਾਟਕ ਕੋਲ ਪੈਦਲ ਆ ਰਹੇ ਵਿਅਕਤੀ ਨੂੰ ਸ਼ੱਕ ਪੈਣ ਤੇ ਰੋਕਿਆਂ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਦੀ ਪਹਿਚਾਨ ਤੀਰਥ ਰਾਮ ਵਾਸੀ ਨੱਤ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਇਸ ਵਿਰੁੱਧ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।