ਨੂਰਮਹਿਲ 15 ਫਰਵਰੀ ( ਨਰਿੰਦਰ ਭੰਡਾਲ )

ਥਾਣਾ ਨੂਰਮਹਿਲ ਪੁਲਿਸ ਨੇ ਇੱਕ ਨੌਜਵਾਨ ਲੜਕੇ ਕੋਲੋਂ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।
ਥਾਣਾ ਮੁੱਖੀ ਜਤਿੰਦਰ ਕੁਮਾਰ ਨੇ ਦੱਸਿਆ ਹੈ ਕਿ ਐਸ ਆਈ ਆਤਮਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਭੰਡਾਲ ਹਿੰਮਤ ਦੀ ਨਹਿਰ ਕੋਲ ਨਾਕਾ ਬੰਦੀ ਕਰਕੇ ਚੈਕਿੰਗ ਕਰ ਰਹੇ ਸਨ। ਜਦੋ ਪੈਦਲ ਆ ਰਹੇ ਨੌਜਵਾਨ ਲੜਕੇ ਨੂੰ ਰੋਕਿਆ ਤਾਂ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਇਆ। ਥਾਣਾ ਨੂਰਮਹਿਲ ਪੁਲਿਸ ਨੇ ਦੋਸ਼ੀ ਇੰਦਰਜੀਤ ਉਰਫ ਜੀਤਾ ਭੰਡਾਲ ਹਿੰਮਤ ਰੋਡ ਨੂਰਮਹਿਲ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ ਦੀ ਪਛਾਣ ਹੋਈ ਹੈ। ਥਾਣਾ ਨੂਰਮਹਿਲ ਪੁਲਿਸ ਨੇ ਦੋਸ਼ੀ ਖਿਲਾਫ ਮੁਕੱਦਮਾ ਦਰਜ਼ ਕਰਕੇ ਪੁੱਛ ਗਿੱਛ ਜਾਰੀ ਹੈ।