ਨੂਰਮਹਿਲ 6 ਮਾਰਚ ( ਨਰਿੰਦਰ ਭੰਡਾਲ )

ਥਾਣਾ ਨੂਰਮਹਿਲ ਪੁਲਿਸ ਵਲੋਂ ਇੱਕ ਵਿਅਕਤੀ ਕੋਲੋਂ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪ੍ਰੇਮਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਦੀਪਕ ਉਰਫ ਦੀਪਾ ਪਿੰਡ ਜਾਗੋਸੰਘਾਂ ਵਜੋਂ ਹੋਈ ਹੈ। ਉਸ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਨੂਰਮਹਿਲ ਪੁਲਿਸ ਨੇ ਦੋਸ਼ੀ ਖਿਲਾਫ ਮੁਕੱਦਮਾ ਦਰਜ਼ ਕਰਕੇ ਅਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।