ਫਗਵਾੜਾ ( ਡਾ ਰਮਨ /ਅਜੇ ਕੋਛੜ ) ਕੋਵਿਡ-19 ਕੋਰੋਨਾ ਵਾਇਰਸ ਮਹਾਮਾਰੀ ਨਾਲ ਬਣੇ ਮਾੜੇ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਚਾਇਤਾਂ ਨੂੰ ਪੰਚਾਇਤੀ ਆਮਦਨ ਵਿਚੋਂ ਰੋਜਾਨਾ ਪੰਜ ਹਜ਼ਾਰ ਰੁਪਏ ਨਾਲ ਲੋੜਵੰਦਾਂ ਨੂੰ ਰਾਸ਼ਨ ਸਮੇਤ ਹੋਰ ਲੋੜੀਂਦੀਆਂ ਵਸਤੂਆਂ ਦੀ ਪੂਰਤੀ ਕਰਵਾਉਣ ਦੀ ਦਿੱਤੇ ਹੁਕਮਾ ਤਹਿਤ ਪਿੰਡ ਭਬਿਆਣਾ ਦੀ ਪੰਚਾਇਤ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਰਾਵਲਪਿੰਡੀ ਦੇ ਐਸ.ਐਚ.ਓ. ਇੰਸਪੈਕਟਰ ਪਰਮਜੀਤ ਸਿੰਘ ਦੀ ਦੇਖਰੇਖ ਹੇਠ ਕਰੀਬ ਢਾਈ ਸੌ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇ ਪੈਕੇਟ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਪਰੀਸ਼ਦ ਮੈਂਬਰ ਮੀਨਾ ਰਾਣੀ ਭਬਿਆਣਾ ਅਤੇ ਸਰਪੰਚ ਅਮਰਪਾਲ ਸਿੰਘ ਨੇ ਦੱਸਿਆ ਕਿ ਗਰੀਬ, ਮਜਦੂਰ ਲੋੜਵੰਦਾਂ ਨੂੰ ਘਰ-ਘਰ ਜਾ ਕੇ ਰਾਸ਼ਨ ਦੀ ਵੰਡ ਕੀਤੀ ਗਈ ਹੈ। ਇਸ ਦੌਰਾਨ ਸਰੀਰਿਕ ਦੂਰੀ ਸਮੇਤ ਹੋਰ ਸਾਰੀਆਂ ਸਰਕਾਰੀ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਗਈ। ਇਸ ਮੌਕੇ ਵਿਜੇ ਕੁਮਾਰ ਨਿਗਾਹ, ਪਿਆਰਾ ਲਾਲ ਨਿਗਾਹ, ਗੁਰਮੀਤ ਸਿੰਘ ਸੰਘਾ, ਦਲਵਿੰਦਰ ਸਿੰਘ ਢਿੱਲੋਂ, ਮੋਹਨ ਲਾਲ ਕੈਂਥ, ਮੈਂਬਰ ਪੰਚਾਇਤ ਜਗਜੀਵਨ ਰਾਮ, ਮਲਕੀਤ ਚੰਦ, ਮਨਜੀਤ ਕੌਰ ਆਦਿ ਹਾਜਰ ਸਨ।