ਨਵੀਂ ਦਿੱਲੀ, ਅਗਸਤ – ਦਿੱਲੀ ਦੇ ਬਡਾਲੀ ਖੇਤਰ ਵਿੱਚ ਸ਼ੁੱਕਰਵਾਰ ਸਵੇਰ ਤੜਕੇ ਇੱਕ ਤਿੰਨ ਮੰਜ਼ਿਲਾ ਇਮਾਰਤ ਦੇ ਕੁਝ ਹਿੱਸੇ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।

ਮ੍ਰਿਤਕ ਦੀ ਪਛਾਣ 19 ਸਾਲਾ ਔਰਤ ਪੂਨਮ ਵਜੋਂ ਹੋਈ ਹੈ। ਜ਼ਖਮੀਆਂ ਨੂੰ ਵਿਅਕਤੀਆਂ ਨੂੰ ਅੰਬੇਦਕਰ ਹਸਪਤਾਲ ਅਤੇ ਬਾਬੂ ਜਗਜੀਵਨ ਰਾਮ ਮੈਮੋਰੀਅਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।