ਦਿੱਲੀ ਦੇ ਜਵਾਹਰ ਲਾਲ ਨਹਿਰੂ (ਜੇ.ਐੱਨ.ਯੂ) ‘ਚ ਇੱਕ ਵਾਰ ਫਿਰ ਹਿੰਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਸ਼ਾਮ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਕਾਲਜ ਦੇ ਹੋਸਟਲ ‘ਚ ਵੜ ਵਿਦਿਆਰਥੀਆਂ ਦੇ ਨਾਲ ਕੁੱਟਮਾਰ ਕੀਤੀ ਗਈ। ਕੁੱਟਮਾਰ ਕਰਨ ਵਾਲਿਆਂ ਦੇ ਹੱਥਾਂ ਵਿੱਚ ਡਾਂਗਾ – ਸੋਟੀਆਂ ਸਨ ਅਤੇ ਉਨ੍ਹਾਂ ਦੇ ਮੂੰਹ ਰੁਮਾਲਾਂ ਨਾਲ ਬੰਨ੍ਹੇ ਹੋਏ ਸਨ ਜਿਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜੇ.ਐੱਨ.ਯੂ. ਵਿਦਿਆਰਥੀ ਸੰਘ ਨੇ ਦਾਅਵਾ ਕੀਤਾ ਹੈ ਲਿ ਅਖ਼ਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਵੱਲੋਂ ਇਸ ਹਿੰਸਾ ਨੂੰ ਅੰਜਾਮ ਦਿੱਤਾ ਗਿਆ ਹੈ। ਜੇ.ਐੱਨ.ਯੂ ਵਿਦਿਆਰਥੀ ਸੰਘ ਦੇ ਪ੍ਰਧਾਨ ਆਈਸ਼ੀ ਘੋਸ਼ ‘ਤੇ ਵੀ ਹਮਲਾ ਕੀਤਾ ਗਿਆ ਹੈ ਜਿਸ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।

ਉੱਥੇ ਹੀ ਜੇ.ਐੱਨ.ਯੂ ਕੈਂਪਸ ‘ਚ ਹੋਏ ਇਸ ਹਮਲੇ ‘ਤੇ ਕੇਜਰੀਵਾਲ ਨੇ ਹੈਰਾਨੀ ਪ੍ਰਗਟ ਕੀਤੀ ਹੈ ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਉਹ ਜੇ.ਐੱਨ.ਯੂ ‘ਚ ਹੋਈ ਹਿੰਸਾ ‘ਤੇ ਖੁਦ ਹੈਰਾਨ ਹਨ, ਵਿਦਿਆਰਥੀਆਂ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਹਿੰਸਾ ਨੂੰ ਰੋਕਿਆ ਅਤੇ ਸ਼ਾਂਤੀ ਬਹਾਲ ਕੀਤੀ, ਉਨ੍ਹਾਂ ਨੇ ਕਿਹਾ ਕਿ ਜੇ ਸਾਡੇ ਵਿਦਿਆਰਥੀ ਯੂਨੀਵਰਸਿਟੀ ਕੈਂਪਸ ‘ਚ ਹੀ ਸੁਰੱਖਿਅਤ ਨਹੀਂ ਹਨ ਤਾਂ ਉਹ ਕਿੱਥੇ ਸੁਰੱਖਿਅਤ ਰਹਿਣਗੇ… ਅਤੇ ਦੇਸ਼ ਕਿਵੇਂ ਤਰੱਕੀ ਕਰੇਗਾ…?