ਦੇਸ਼ ‘ਚ ਫੇਰ 30 ਜੂਨ ਤੱਕ ਲਾਕ ਡਾਊਨ ਵਧਾਇਆ ਗਿਆ ਹੈ। ਭਾਰਤ ‘ਚ ਕੋਰੋਨਾ ਵਾਇਰਸ ਦੇ ਕੇਸ ਦਿਨੋਂ ਦਿਨ ਵਧਦੇ ਹੀ ਜਾ ਰਹੇ ਹਨ ਜਿਨ੍ਹਾਂ ਨੂੰ ਧਿਆਨ ‘ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਇਸ ਦੇ ਨਾਲ ਹੀ ਭਾਰਤ ਸਰਕਾਰ ਨੇ ਲਾਕਡਾਊਨ 5.0 ਦੀਆਂ ਗਾਇਡ ਲਾਈਨਜ਼ ਵੀ ਜਾਰੀ ਕਰ ਦਿੱਤੀਆਂ ਹਨ। ਕੰਟੇਨਮੈਂਟ ਜੋਨ ਦੇ ਬਾਹਰ ਸਰਕਾਰ ਵੱਲੋਂ ਪੜਾਅਵਾਰ ਤਰੀਕੇ ਨਾਲ ਛੋਟ ਦਿੱਤੀ ਗਈ ਹੈ। ਇਸ ਤੋਂ ਬਿਨਾਂ ਸਕੂਲ ਕਾਲਜ ਖੋਲ੍ਹਣ ਦਾ ਫੈਸਲਾ ਸੂਬਾ ਸਰਕਾਰਾਂ ‘ਤੇ ਛੱਡਿਆ ਹੈ। ਹੋਟਲ, ਧਾਰਮਿਕ ਸਥਾਨ, ਰੈਸਟੋਰੈਂਟ 8 ਜੂਨ ਤੋਂ ਖੋਲ੍ਹ ਦਿੱਤੇ ਜਾਣਗੇ ਪਰ ਸਰਕਾਰ ਨੇ ਇਨ੍ਹਾਂ ਸ਼ਰਤਾਂ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਹੈ।

ਦੇਸ਼ਭਰ ‘ਚ ਰਾਤ 9 ਵਜੇ ਤੋਂ 5 ਵਜੇ ਤੱਕ ਕਰਫਿਊ ਲਾਗੂ ਰਹੇਗਾ। ਲੋਕ ਇੱਕ ਸੂਬੇ ਤੋਂ ਦੂਜੇ ਸੂਬੇ ਜਾ ਸਕਣਗੇ। ਹੁਣ ਲੋਕਾਂ ਨੂੰ ਪਾਸ ਦਿਖਾਉਣ ਦੀ ਵੀ ਲੋੜ ਨਹੀਂ ਹੋਵੇਗੀ। ਇਸ ਤੋਂ ਬਿਨਾਂ ਸ਼ਾਪਿੰਗ ਮਾਲ ਅਤੇ ਸੈਲੂਨ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।