ਸ਼ਾਹਕੋਟ/ਮਲਸੀਆਂ,(ਸਾਹਬੀ ਦਾਸੀਕੇ, ਜਸਵੀਰ ਸਿੰਘ ਸ਼ੀਰਾ)ਕੋਰੋਨਾ ਵਾਇਰਸ ਦੀ ਮਹਾਮਾਰੀ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ,ਜਿਸ ਦੀ ਰੋਕਥਾਮ ਦਾ ਵਿਸ਼ੇਸ਼ ਧਿਆਨ ਰਖਦਿਆਂ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਸ਼ਤੀਸ ਰਿਹਾਨ ਨੇ k9 ਨਿਊਜ਼ ਪੰਜਾਬ ਨਾਲ ਵਿਸੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਜਿਸ ਤਰ੍ਹਾਂ ਮਹਾਮਾਰੀ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਸਾਨੂੰ ਸਮਾਜਿਕ ਦੂਰੀ ਬਣਾਕੇ ਦੇਸ਼ ਦੀ ਰਖਿਆ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਐਮ.ਐਲ.ਏ.ਹਲਕਾ ਵਿਧਾਇਕ ਸ਼ਾਹਕੋਟ ਸ੍ਰ.ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਦੀ ਅਗਵਾਈ ਹੇਠ।ਕਰਮਚਾਰੀ ਦਾ ਕੋਰੋਨਾ ਟੈਸਟ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਐਸ.ਐਮ. ਓ. ਡਾ.ਅਮਨਦੀਪ ਸਿੰਘ ਦੁੱਗਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਮੇ ਸ਼ਹਿਰ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰਖਦੇ ਹੋਏ,ਇਮਾਨਦਾਰੀ ਨਾਲ ਸੇਵਾਵਾਂ ਨਿਭਾਅ ਰਹੇ ਹਨ।ਨਗਰ ਪੰਚਾਇਤ ਸਾਹਕੋਟ ਵੱਲੋਂ ਇਨ੍ਹਾਂ ਕਾਮਿਆਂ ਦਾ ਵਿਸ਼ੇਸ਼ ਧਿਆਨ ਰਖਿਆ ਜਾ ਰਿਹਾ ਹੈ,ਤਾਂ ਕਿ ਇਨ੍ਹਾਂ ਦੇ ਪਰਿਵਾਰਾਂ ਦੀ ਹਿਫਾਜ਼ਤ ਹੋ ਸਕੇ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਪੱਕੇ ਮੁਲਾਜ਼ਮਾਂ ਨੂੰ ਚਾਰ-ਚਾਰ ਕਰਕੇ 24-24 ਘੰਟੇ ਦੀ ਰੈਸਟ ਦਿੱਤੀ ਜਾਵੇ।