ਨੂਰਮਹਿਲ ਸਬ ਤਹਿਸੀਲ ਵਿੱਚ ਪਿਛਲੇ ਕਰੀਬ ਪੰਦਰਾਂ ਦਿਨਾਂ ਤੋਂ ਕੋਈ ਵੀ ਤਹਿਸੀਲ ਦਾਰ ਨਹੀ ਹੈ ਜਿਸ ਦਾ ਨਤੀਜਾ ਇਹ ਹੈ ਕਿ ਲੋਕਾਂ ਨੂੰ ਕੰਮ ਕਰਵਾਉਣ ਲਈ ਬੜੀ ਹੀ ਦਿੱਕਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਰਕਾਰ ਦੇ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਹੈ ਕੁਝ ਦਿਨ ਪਹਿਲਾਂ ਨਾਇਬ ਤਹਿਸੀਲਦਾਰ ਗੋਰਾਇਆ ਵਾਲੇ ਨੂੰ ਵਾਧੂ ਚਾਰਜ ਦਿੱਤਾ ਗਿਆ ਸੀ ਪਰ ਸਰਕਾਰ ਵੱਲੋਂ ਓਹਨਾ ਦੀ ਬਦਲੀ ਕਰ ਦਿੱਤੀ ਗਈ ਹੈ ।
ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਹੋਇਆਂ ਜਲਦੀ ਹੀ ਨੂਰਮਹਿਲ ਚ ਤਹਿਸੀਲਦਾਰ ਨਿਯੁਕਤ ਕੀਤਾ ਜਾਵੇ