ਬਿਊਰੋ ਰਿਪੋਰਟ –

ਨੂਰਮਹਿਲ ਪੁਲਿਸ ਨੇ ਹੈਰੋਇਨ ਵੇਚਣ ਦੇ ਦੋਸ਼ ਵਿੱਚ ਇੱਕ ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕੀਤਾ ਹੈ।
ਜਾਂਚ ਅਧਿਕਾਰੀ (ਆਈ. ਓ) ਦਿਨੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਜਿਸ ਦੀ ਪਛਾਣ ਰਾਜਵਿੰਦਰ ਕੌਰ ਉਰਫ਼ ਅੰਨੂ ਪੁੱਤਰੀ ਕੁਲਦੀਪ ਸਿੰਘ ਵਾਸੀ ਪਾਸਲਾ ਵਜੋਂ ਹੋਈ ਹੈ।
ਆਈਓ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 21/61/85 ਅਧੀਨ ਕੇਸ ਦਰਜ ਕੀਤਾ ਗਿਆ ਹੈ।