(ਰਿਪੋਰਟ ਅਸ਼ੋਕ ਲਾਲ)

“ਧੀਆਂ ਦਾ ਸਤਿਕਾਰ ਕਰੋ ਪੁੱਤਰਾਂ ਵਾਂਗੂੰ ਪਿਆਰ ਕਰੋ” ਦੇ ਉੱਚੇ-ਸੁੱਚੇ ਸੁਨੇਹੇ ਨੂੰ ਘਰ ਘਰ ਪਹੁੰਚਣ ਦਾ ਇਰਾਦਾ ਰੱਖ ਕੇ ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਸਬ ਤਹਿਸੀਲ ਨੂਰਮਹਿਲ ਵਿਖੇ ਲੋਹੜੀ ਦਾ ਪਵਿੱਤਰ ਤਿਉਹਾਰ ਮਨਾਇਆ ਅਤੇ ਨੰਨ੍ਹੀ ਪਰੀ ਗੁਰਛਾਇਆ ਸੋਖਲ ਅਤੇ ਬਾਣੀ ਨੇ ਆਪਣੇ ਕਰ-ਕਮਲਾਂ ਨਾਲ ਧੂਣੀ ਨੂੰ ਅਗਨੀ ਭੇਂਟ ਕੀਤੀ।