(ਪਾਰਸ ਨਈਅਰ)

ਨੂਰਮਹਿਲ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 05 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ ਏ ਐਸ ਆਈ ਲਾਭ ਸਿੰਘ ਨੇ ਪੁਲਿਸ ਪਾਰਟੀ ਨਾਲ ਡੱਲਾ ਪੁਲੀ ਤੇ ਨਾਕਾ ਲਗਾਇਆ ਹੋਇਆ ਸੀ । ਕੋਟ ਬਾਦਲ ਖਾਂ ਸਾਈਡ ਤੋਂ ਪਲਾਟੀਨਾ ਮੋਟਰ ਸਾਈਕਲ ਤੇ ਆ ਰਹੇ ਵਿਅਕਤੀ ਨੇ ਪੁਲਿਸ ਨਾਕਾ ਦੇਖ ਕੇ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ ਅਤੇ ਮੋਮੀ ਲਿਫਾਫਾ ਕੱਢ ਕੇ ਸੁੱਟਿਆ ਤਾਂ ਪੁਲਿਸ ਨੇ ਸ਼ੱਕ ਪੈਣ ਤੇ ਉਸ ਵਿਅਕਤੀ ਨੂੰ ਕਾਬੂ ਕਰ ਕੇ ਸੁੱਟੇ ਮੋਮੀ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 05 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕੁਲਦੀਪ ਸਿੰਘ ਵਾਸੀ ਬੂਟੇ ਦੀਆਂ ਛੰਨਾ ਥਾਣਾ ਮਹਿਤਪੁਰ ਵਜੋਂ ਹੋਈ ਹੈ। ਪੁਲਿਸ ਵਲੋਂ ਐਨ ਡੀ ਪੀ ਐਸ ਐਕਟ ਅਧੀਨ ਮੁਕੱਦਮਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।