ਫਗਵਾੜਾ (ਡਾ ਰਮਨ /ਅਜੇ ਕੋਛੜ ,) ਜ਼ਿਲਾ ਮੈਜਿਸਟ੍ਰ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਘਰਾਂ ਵਿਚ ਪੂਰਨ ਤੌਰ ਜਾਂ ਅੰਸ਼ਿਕ ਤੌਰ ’ਤੇ ਕੰਮ ਕਰਦੇ ਨੌਕਰਾਂ/ਨੌਕਰਾਣੀਆਂ/ਘਰੇਲੂ ਨੌਕਰਾਂ ਆਦਿ ਦੀ ਪੂਰੀ ਜਾਣਕਾਰੀ ਲਈ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ ਜਾਂ ਕਿਸੇ ਸਰਕਾਰੀ/ਅਰਧ ਸਰਕਾਰੀ ਸੰਸਥਾ/ਸਰਕਾਰ ਵੱਲੋਂ ਮਨਜ਼ੂਰਸ਼ੁਦਾ ਅਦਾਰੇ ਵੱਲੋਂ ਜਾਰੀ ਪਹਿਚਾਣ ਪੱਤਰ, ਜਿਸ ਵਿਚ ਉਸ ਵਿਅਕਤੀ ਦਾ ਨਾਮ, ਪੱਕਾ ਪਤਾ, ਫੋਟੋ ਆਦਿ ਹੋਵੇ, ਲੈ ਕੇ ਉਸ ਦੀ ਆਪਣੇ ਨਜ਼ਦੀਕੀ ਪੁਲਿਸ ਥਾਣੇ/ਚੌਂਕੀ ਵਿਚ ਦਰਜ ਕਰਵਾਉਣ ਅਤੇ ਉਨਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਯਕੀਨੀ ਬਣਾਉਣ। ਇਹ ਹੁਕਮ 9 ਮਈ 2020 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਘਰਾਂ ਵਿਚ ਪੂਰੇ ਤੌਰ ਜਾਂ ਅੰਸ਼ਿਕ ਤੌਰ ’ਤੇ ਕੰਮ ਕਰਦੇ ਨੌਕਰਾਂ ਦਾ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆ ਜਾਂਦਾ, ਜਿਸ ਨਾਲ ਜ਼ੁਰਮ ਹੋਣ ’ਤੇ ਅਜਿਹੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ। ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਕਿਸੇ ਸਮੇਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।