ਫਗਵਾੜਾ, (ਡਾ.ਰਮਨ ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਖਾਸ ਤੌਰ ‘ਤੇ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਅਤੇ ਕੋਰੋਨਾ ਕਾਲ ਅੰਦਰ ਆਮ ਜਨਤਾ ਅਤੇ ਕਿਸਾਨਾਂ ਨੂੰ ਪਿੰਡ-ਪਿੰਡ ਜਾ ਕੇ ਜਾਗਰੂਕ ਕਰਨ ਦੇ ਉਪਰਾਲੇ ਤਹਿਤ ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਹੁਕਮਾਂ ਤਹਿਤ ਪੰਜਾਬ ਪੁਲਿਸ ਦੇ ਆਲਾ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਅਫਸਰਾਂ ਵਲੋਂ ਸਖਤੀ ਕੀਤੀ ਗਈ ਹੈ ਜਿਸ ਦੇ ਤਹਿਤ ਐਸ.ਐਸ.ਪੀ. ਜਿਲ੍ਹਾ ਕਪੂਰਥਲਾ ਜਸਪ੍ਰੀਤ ਸਿੰਘ ਸਿੱਧੂ,ਐਸ.ਪੀ. ਫਗਵਾੜਾ ਮਨਵਿੰਦਰ ਸਿੰਘ ਅਤੇ ਡੀ.ਐਸ.ਪੀ. ਫਗਵਾੜਾ ਸ੍ਰ ਪਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਕੋਰੋਨਾ ਮਹਾਂਮਾਰੀ ਦੀ ਕਰੋਪੀ ਦੇ ਸੰਕਟ ਦੌਰਾਨ ਲੋਕਾਂ ਨੂੰ ਪ੍ਰਸ਼ਾਸਨ ਦੀਆ ਹਿਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਾਣਕਾਰੀ ਦਿੰਦਿਆਂ ਥਾਣਾ ਸਦਰ ਮੁੱਖੀ ਰਮਨ ਕੁਮਾਰ ਨੇ ਕਿਹਾ ਕਿ ਹੁਣ ਪੁਲਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਪਰਾਲੀ ਨੂੰ ਅੱਗ ਲੱਗਣ ਤੋਂ ਸਖ਼ਤੀ ਨਾਲ ਰੋਕਣ ਦੀ ਹੈ ਉਨ੍ਹਾਂ ਸਖ਼ਤ ਲਹਿਜੇ ਚ ਕਿਹਾ ਕਿ ਥਾਣਾ ਸਦਰ ਦੇ ਅਧੀਨ ਆਉਂਦੇ ਕਿਸੇ ਵੀ ਪਿੰਡ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਐਸ.ਐਸ.ਪੀ. ਕਪੂਰਥਲਾ ਦੀਆਂ ਹਿਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਸਦਰ ਥਾਣਾ ਅਧੀਨ ਆਉਂਦੇ ਤਮਾਮ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਸਰਪੰਚਾਂ, ਪੰਚਾਂ, ਕੌਂਸਲਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਪੱਧਰ ਤੇ ਵੀ ਪੰਚਾਇਤਾਂ ਪਰਾਲੀ ਨੂੰ ਅੱਗ ਨਾ ਲਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਪ੍ਰਸ਼ਾਸਨ ਦਾ ਸਾਥ ਦੇਣ।