ਸਾਹਬੀ ਦਾਸੀਕੇ ਸਾਹਕੌਟੀ

ਵਾਂ ਪ੍ਰਕਾਸ਼ ਦਿਹਾੜਾ ਅੱਜ ਪਿੰਡ ਢੰਡੋਵਾਲ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਗਟ ਦਿਵਸ ਬਡ਼ੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਗੁਰਮੁਖ ਸਿੰਘ ਐਮ ਏ ਦੇ ਕਵੀਸ਼ਰੀ ਜਥੇ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਅਤੇ ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਸ਼ਹੀਦ ਸੰਦੀਪ ਕੁਮਾਰ ਤਲਵੰਡੀ ਸੰਘੇੜਾ ਦੇ ਪ੍ਰਧਾਨ ਨਿਰਮਲ ਸਿੰਘ ਢੰਡੋਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਥੇ ਅੱਜ ਕੁੱਲ ਦੁਨੀਆਂ ਧੰਨ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜਨਮ ਦਿਹਾੜਾ ਮਨਾ ਰਹੀ ਹੈ ਉੱਥੇ ਅੱਜ ਗੁਰੂ ਨਾਨਕ ਪਾਤਸ਼ਾਹ ਜੀ ਨੇ ਮੋਦੀ ਸਰਕਾਰ ਦੇ ਵੀ ਮਨ ਨੂੰ ਠੰਡਾ ਕੀਤਾ ਹੈ ਕਿ ਜਿਹੜੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲਿਆ ਹੈ ਮੋਦੀ ਸਰਕਾਰ ਦੇ ਇਸ ਫ਼ੈਸਲੇ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਵਾਗਤ ਕਰਦੀ ਹੈ ਪਰ ਜਦੋਂ ਤਕ ਐਮ ਐਸ ਪੀ ਦੀ ਗਾਰੰਟੀ ਤੇ ਪਰਾਲੀ ਵਾਲਾ ਮਸਲਾ ਹੱਲ ਨਹੀਂ ਹੁੰਦਾ ਉਨ੍ਹਾਂ ਚਿਰ ਇਹ ਸੰਘਰਸ਼ ਇਸੇ ਤਰ੍ਹਾਂ ਚਲਦਾ ਰਹੇਗਾ ਇਸ ਮੌਕੇ ਬਾਬਾ ਪਾਲ ਸਿੰਘ ਫਰਾਂਸ ਨੇ ਵੀ ਉਚੇਚੇ ਤੌਰ ਤੇ ਹਾਜ਼ਰੀ ਭਰੀ ਆਈਆਂ ਸੰਗਤਾਂ ਵਾਸਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਸਰਬਜੀਤ ਸਿੰਘ ਜੀ ਗੁਰਦੁਆਰਾ ਸਿੰਘ ਸਭਾ ਢੰਡੋਵਾਲ ਦੇ ਪ੍ਰਧਾਨ ਜਸਵੰਤ ਸਿੰਘ ਜੱਸਾ, ਬਲਹਾਰ ਸਿੰਘ, ਚੱਠਾ ਸੁਰਿੰਦਰਜੀਤ ਚੱਠਾ, ਬਲਦੇਵ ਸਿੰਘ ਚੱਠਾ, ਮਨਿੰਦਰ ਸਿੰਘ, ਪਾਲ ਸਿੰਘ, ਬਲਵਿੰਦਰ ਸਿੰਘ ਕਾਲਾ, ਰਾਮ ਸਿੰਘ, ਜਗਤੇਜ ਸਿੰਘ, ਸਰਬਜੀਤ ਸਿੰਘ ਅਤੇ ਹੋਰ ਵੀ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ