ਫਗਵਾੜਾ (ਡਾ ਰਮਨ ) ਧੰਨ -ਧੰਨ ਭਗਤ ਜਵਾਲਾ ਜੀ ਦੀ ਸਲਾਨਾ ਬਰਸੀ ਸਮਾਗਮ ਧੰਨ ਧੰਨ ਭਗਤ ਜਵਾਲਾ ਦਾਸ ਮੰਦਿਰ ਪਿੰਡ ਲਖਪੁਰ ਵਿਖੇ ਪਰਬੰਧਕ ਕਮੇਟੀ ਵੱਲੋਂ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸਵੇਰੇ 10 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗ੍ਰੰਥੀ ਭਾਈ ਅਮਿਰਤ ਪਾਲ ਸਿੰਘ ਰਸੀਆ ਨੇ ਸਰਬਤ ਦੇ ਭਲੇ ਅਤੇ ਸੁਖ ਸ਼ਾਂਤੀ ਦੀ ਅਰਦਾਸ ਕੀਤੀ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਣ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਸੰਗਤਾਂ ਨੂੰ ਪ੍ਰੇਰਿਆ । ਸਮਾਗਮ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਰਤਨੀਏ ਜਥੇ ਭਾਈ ਅਮ੍ਰਿਤਪਾਲ ਸਿੰਘ ਰਸੀਆ ਨੇ ਆਪਣੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਬਾ ਕਰਤਾਰ ਸਿੰਘ ਬੰਬੇਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ।ਇਸ ਮੌਕੇ ਪਰਬੰਧਕਾਂ ਨੇ ਧੰਨ ਧੰਨ ਭਗਤ ਜਵਾਲਾ ਦਾਸ ਜੀ ਦੇ ਜੀਵਨ ਫਲਸਫੇ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਗਤ ਜਵਾਲਾ ਦਾਸ ਜੀ ਨੇ ਆਪਣੀ ਸਾਰੀ ਜ਼ਿੰਦਗੀ ਜਿੱਥੇ ਪ੍ਰਭੂ ਭਗਤੀ ਵਿੱਚ ਲਗਾ ਦਿੱਤੀ, ਉੱਥੇ ਹੀ ਲੋਕ ਸੇਵਾ, ਪਸ਼ੂ -ਪੰਛੀਆਂ ਨਾਲ ਪਿਆਰ ਕਰਨ , ਵਾਤਾਵਰਣ ਪ੍ਰੇਮੀ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ।ਜਿਸ ਦੇ ਚੱਲਦਿਆਂ ਸਮੁੱਚੀ ਸੰਗਤ ਨੂੰ ਭਗਤ ਜਵਾਲਾ ਦਾਸ ਜੀ ਦੇ ਜੀਵਨ ਫਲਸਫੇ ਤੋਂ ਸੇਧ ਲੈ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ । ਇਸ ਮੌਕੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਸਮਾਗਮ ਦੌਰਾਨ ਸ਼ੋਸਲ ਡਿਸਟੈਸ ਦਾ ਵੀ ਪੂਰਾ ਧਿਆਨ ਰੱਖਦੇ ਹੋਏ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੇ ਠੰਡੇ ਮਿੱਠੇ ਜਲ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਗਈ । ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵੀ ਹਾਜ਼ਰ ਸਨ ।