ਫਗਵਾੜਾ (ਡਾ ਰਮਨ )

ਪਿੰਡ ਸੰਗਤਪੁਰ ਵਿਖੇ ਪ੍ਰਵਾਸੀ ਭਾਰਤੀ ਸੁਰਜੀਤ ਸਿੰਘ ਰੱਤੂ ਯੂ.ਐਸ.ਏ. ਦੇ ਪਰਿਵਾਰ ਵਲੋਂ ਕੋਵਿਡ-19 ਕੋਰੋਨਾ ਮਹਾਮਾਰੀ ਦੌਰਾਨ ਆਈ ਮੰਦੀ ਨਾਲ ਪ੍ਰਭਾਵਿਤ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਹਿਤ ਸੰਤ ਬਾਬਾ ਨਿਹਾਲ ਸਿੰਘ ਗੁਰਦੁਆਰਾ ਸਾਹਿਬ ਵਿਖੇ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਕੀਤਾ। ਇਸ ਮੌਕੇ 115 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਦੇ ਹੋਏ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰ ਬੁਰੀ ਤਰ•ਾਂ ਪ੍ਰਭਾਵਿਤ ਹੋਏ ਹਨ ਜਿਸ ਕਰਕੇ ਉਹਨਾਂ ਇਹ ਛੋਟਾ ਜਿਹਾ ਉਪਰਾਲਾ ਕਰਦਿਆਂ ਪਰਿਵਾਰਾਂ ਨੂੰ ਰਾਹਤ ਦੇਣ ਦੀ ਕੋਸ਼ਿਸ ਕੀਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਉਪਕਾਰ ਸਿੰਘ, ਕੈਸ਼ੀਅਰ ਹਰਦੀਪ ਸਿੰਘ ਸਰਪੰਚ ਅਤੇ ਡਾ. ਰਜਿੰਦਰ ਸਿੰਘ ਨੇ ਪ੍ਰਵਾਸੀ ਭਾਰਤੀ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਪਰਿਵਾਰ ਪਹਿਲਾਂ ਵੀ ਪਿੰਡ ਦੇ ਵਿਕਾਸ ਅਤੇ ਲੋਕ ਭਲਾਈ ਵਿਚ ਮੋਹਰੀ ਹੋ ਕੇ ਕੰਮ ਕਰਦਾ ਰਿਹਾ ਹੈ। ਇਸ ਮੌਕੇ ਹਰਜੀਤ ਸਿੰਘ, ਤਰਲੋਚਨ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਇੰਦਰਜੀਤ ਸਿੰਘ, ਦਰਸ਼ਨ ਸਿੰਘ ਫੋਰਮੈਨ, ਜਸਵੰਤ ਸਿੰਘ, ਬਲਵੰਤ ਸਿੰਘ, ਅਮਰੀਕ ਸਿੰਘ, ਪਰਮਜੀਤ ਕੌਰ, ਤਜਿੰਦਰ ਕੌਰ, ਸੁਰਿੰਦਰ ਕੌਰ, ਜਸਵਿੰਦਰ ਕੌਰ, ਗੁਰਮੀਤ ਕੌਰ, ਰਣਬੀਰ ਸਿੰਘ ਰਾਣਾ, ਮਹਿੰਦਰ ਸਿੰਘ, ਸੱਚਾ ਸਿੰਘ, ਸਰਬਜੀਤ ਸਿੰਘ ਆਦਿ ਹਾਜਰ ਸਨ।