ਹੁਸ਼ਿਆਰਪੁਰ: ਪੰਜਾਬ ਪੁਲਿਸ ਵੱਲੋਂ ਅੱਜ ਸ਼ਾਮ ਨੂੰ ਹੁਸ਼ਿਆਰਪੁਰ ਰਹਿੰਦੇ ਪੱਤਰਕਾਰ ਭੁਪਿੰਦਰ ਸਿੰਘ ਸੱਜਣ ਨੂੰ ਉਹਨਾਂ ਦੇ ਘਰ ਤੋਂ ਹਿਰਾਸਤ ਵਿੱਚ ਲੈਣ ਦੀ ਖ਼ਬਰ ਹੈ। ਭੁਪਿੰਦਰ ਸਿੰਘ ਸੱਜਣ ਆਨਲਾਈਨ ਵੀਡੀਓ ਚੈਨਲ ਆਪਣਾ ਸਾਂਝਾ ਪੰਜਾਬ ਟੀਵੀ (ASP TV) ਚਲਾਉਂਦੇ ਹਨ।

ਭੁਪਿੰਦਰ ਸਿੰਘ ਸੱਜਣ ਦੀ ਪਤਨੀ ਨੇ ਦੱਸਿਆ ਕਿ ਪੁਲਿਸ ਭੁਪਿੰਦਰ ਸਿੰਘ ਸੱਜਣ ਨੂੰ ਹੁਸ਼ਿਆਰਪੁਰ ਦੇ ਮਾਡਲ ਟਾਊਣ ਪੁਲਿਸ ਥਾਣੇ ਲੈ ਕੇ ਆਈ ਹੈ। ਉਹਨਾਂ ਦੱਸਿਆ ਕਿ ਪੁਲਿਸ ਨੇ ਭੁਪਿੰਦਰ ਸਿੰਘ ਸੱਜਣ ਦਾ ਲੈਪਟਾਪ ਅਤੇ ਮੋਬਾਈਲ ਵੀ ਕਬਜੇ ਵਿੱਚ ਲੈ ਲਿਆ ਹੈ।

ਪੁਲਿਸ ਦੀ ਇਸ ਕਾਰਵਾਈ ਖਿਲਾਫ ਇਸ ਮੌਕੇ ਥਾਣੇ ਦੇ ਬਾਹਰ ਸਥਾਨਕ ਆਗੂ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।

ਦੱਸ ਦਈਏ ਕਿ ਅੱਜ ਭੁਪਿੰਦਰ ਸਿੰਘ ਸੱਜਣ ਨੇ ਆਪਣੇ ਚੈਨਲ ‘ਤੇ ਪਟਿਆਲਾ ਵਿਖੇ ਪੁਲਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਬਾਰੇ ਪ੍ਰੋਗਰਾਮ ਕੀਤਾ ਸੀ।