ਫਗਵਾੜਾ (ਡਾ ਰਮਨ, ਅਜੈ ਕੋਛੜ)

ਕਾਂਗਰਸ ਪਾਰਟੀ ਵਲੋਂ ਅੱਜ ਸੁਖਪਾਲ ਸਿੰਘ ਬਿਨਿੰਗ ਦੇ ਪੱਖ ‘ਚ ਪੱਤਰਕਾਰ ਵਾਰਤਾ ਕਰਕੇ ਬੀਤੇ ਦਿਨ ਅਕਾਲੀ-ਭਾਜਪਾ ਗਠਜੋੜ ਦੇ ਆਗੂਆਂ ਵਲੋਂ ਕਾਂਗਰਸ ਪਾਰਟੀ ਤੇ ਲਾਏ ਗਏ ਦੋਸ਼ਾਂ ਦਾ ਜਵਾਬ ਦਿੱਤਾ। ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ ਦੀ ਅਗਵਾਈ ਹੇਠ ਆਯੋਜਿਤ ਪੱਤਰਕਾਰ ਵਾਰਤਾ ‘ਚ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ, ਸੀਨੀਅਰ ਆਗੂ ਸਤਬੀਰ ਸਿੰਘ ਸਾਬੀ ਵਾਲੀਆ, ਵਿਨੋਦ ਵਰਮਾਨੀ, ਸੁਨੀਲ ਪਰਾਸ਼ਰ, ਗੁਰਦੀਪ ਦੀਪਾ, ਸਾਬਕਾ ਕੌਂਸਲਰ ਵਿੱਕੀ ਸੂਦ, ਦਰਸ਼ਨ ਲਾਲ ਧਰਮਸੋਤ, ਰਾਮਪਾਲ ਉੱਪਲ, ਮਨੀਸ਼ ਪ੍ਰਭਾਕਰ, ਜਤਿੰਦਰ ਵਰਮਾਨੀ, ਓਮ ਪ੍ਰਕਾਸ਼ ਬਿੱਟੂ, ਬੰਟੀ ਵਾਲੀਆ, ਸਾਬਕਾ ਬਲਾਕ ਪ੍ਰਧਾਨ ਗੁਰਜੀਤ ਪਾਲ ਵਾਲੀਆ, ਜ਼ਿਲ੍ਹਾ ਯੂਥ ਪ੍ਰਧਾਨ ਸੌਰਵ ਖੁੱਲਰ, ਫਗਵਾੜਾ ਯੂਥ ਪ੍ਰਧਾਨ ਕਰਮਦੀਪ ਕੰਮਾ, ਹਰਪ੍ਰੀਤ ਸਿੰਘ ਸੋਨੂੰ ਅਤੇ ਵਿਪਨ ਬੇਦੀ ਸ਼ਾਮਲ ਹੋਏ। ਇਸ ਦੌਰਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਭਾਜਪਾ ਮੰਡਲ ਪ੍ਰਧਾਨ ਪਰਮਜੀਤ ਚਾਚੋਕੀ ਨੇ ਸਰੇਆਮ ਸ਼ਰਾਬ ਪੀ ਕੇ ਹੁੜਦੰਗਬਾਜੀ ਕੀਤੀ ਹੈ ਤਾਂ ਇਸ ਵਿਚ ਕਾਂਗਰਸ ਪਾਰਟੀ ਦਾ ਕੀ ਕਸੂਰ ਹੈ। ਜੇਕਰ ਕੋਈ ਕਾਨੂੰਨ ਤੋੜੇਗ ਤਾਂ ਪੁਲਿਸ ਕਾਰਵਾਈ ਲਾਜਮੀ ਹੈ। ਉਨ੍ਹਾਂ ਅਕਾਲੀ-ਭਾਜਪਾ ਆਗੂਆਂ ਵਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਨੱਕਾਰਦੇ ਹੋਏ ਕਿਹਾ ਕਿ ਸੱਭ ਨੂੰ ਪਤਾ ਹੈ ਕਿ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫਤਰਾਂ ‘ਚ 10 ਸਾਲ ਅਕਾਲੀ-ਭਾਜਪਾ ਦੇ ਝੰਡੇ ਝੂਲਦੇ ਰਹੇ ਹਨ ਅਤੇ ਵਿਰੋਧੀ ਧਿਰਾਂ ਖਿਲਾਫ ਝੂਠੇ ਪਰਚੇ ਅਤੇ ਧੱਕੇਸ਼ਾਹੀ ਹੁੰਦੀ ਰਹੀ। ਕਾਂਗਰਸ ਪੁਲਿਸ ਜਾਂ ਪ੍ਰਸ਼ਾਸਨ ਦੇ ਕੰਮ ਵਿਚ ਦਖਲ ਨਹੀਂ ਦਿੰਦੀ ਹੈ। ਬਲਾਕ ਪ੍ਰਧਾਨ ਸੰਜੀਵ ਬੁੱਗਾ ਨੇ ਕਿਹਾ ਕਿ ਪੰਮਾ ਚਾਚੋਕੀ ਦੇ ਸਮਰਥਕ ਕਹਿੰਦੇ ਹਨ ਕਿ ਸ਼ਰਾਬ ਪੀਣਾ ਜੁਰਮ ਨਹੀਂ ਹੈ ਪਰ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਕਿ ਸ਼ਰਾਬ ਪੀ ਕੇ ਲੋਕਾਂ ਨਾਲ ਝਗੜੇ ਜਾਂ ਗਾਲੀ ਗਲੌਚ ਕਰਨਾ ਕਾਨੂੰਨ ਦੀ ਕਿਤਾਬ ਵਿਚ ਕਾਬਿਲੇ ਸਜਾ ਜੁਰਮ ਹੈ। ਇਕ ਵੱਡੀ ਪਾਰਟੀ ਦੇ ਮੰਡਲ ਪ੍ਰਧਾਨ ਨੂੰ ਆਪਣੀਆਂ ਮਾੜੀਆਂ ਆਦਤਾਂ ‘ਤੇ ਕੰਟਰੋਲ ਰੱਖਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਤਾਂ ਡੀਪੂ ਹੋਲਡਰ ਸੁਖਪਾਲ ਸਿੰਘ ਨਾਲ ਹੋਈ ਹੈ। ਇਸ ਦੌਰਾਨ ਗੁਰਦੀਪ ਸਿੰਘ ਦੀਪਾ ਨੇ ਕਿਹਾ ਕਿ ਪੁਲਿਸ ਨੇ ਸੁਖਪਾਲ ਸਿੰਘ ਦੇ ਖਿਲਾਫ ਝੂਠਾ ਪਰਚਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਦਬਾਅ ਹੇਠ ਕੀਤਾ ਹੈ ਜੋ ਸਰਾਸਰ ਗਲਤ ਹੈ। ਉਹ ਮੰਗ ਕਰਦੇ ਹਨ ਕਿ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਵਾ ਕੇ ਸੁਖਪਾਲ ਸਿੰਘ ਨੂੰ ਨਿਆ ਦਿੱਤਾ ਜਾਵੇ।