ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪ੍ਰਵੇਜ਼ ਮੁਸ਼ੱਰਫ ਨੂੰ ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਦੇਸ਼ ਧ੍ਰੋਹ ਦੇ ਮਾਮਲੇ ‘ਚ ਮੌਤ ਦੀ ਸਜ਼ਾ ਸੁਣਾਈ ਹੈ।

ਪੇਸ਼ਾਵਰ ਹਾਈਕੋਰਟ ਦੇ ਚੀਫ਼ ਜਸਟਿਸ ਵੱਕਾਰ ਅਹਿਮਦ ਸੇਠ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਸਾਬਕਾ ਫੌਜੀ ਹਾਕਮ ਮੁਸ਼ੱਰਫ਼ ਨੂੰ ਮੌਤ ਦੀ ਸਜ਼ਾ ਸੁਣਾਈ ਹੈ।

ਜ਼ਿਕਰਯੋਗ ਹੈ ਕਿ 3 ਨਵੰਬਰ, 2007 ਨੂੰ ਸੰਕਟਕਾਲ ਦੀ ਸਥਿਤੀ ਲਈ ਪਰਵੇਜ਼ ਮੁਸ਼ੱਰਫ਼ ‘ਤੇ ਦਸੰਬਰ 2013 ‘ਚ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ 31 ਮਾਰਚ, 2014 ਨੂੰ ਦੋਸ਼ੀ ਠਹਿਰਾਇਆ ਗਿਆ ਸੀ।