* ਵਿਦਿਆਰਥੀਆਂ ਦੀ ਹੌਸਲਾ ਅਫਜਾਈ ਦਾ ਵਧੀਆ ਉਪਰਾਲਾ – ਰਘਬੋਤਰਾ
ਫਗਵਾੜਾ (ਡਾ ਰਮਨ ) ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ•ਾਂ ਇਸ ਸਾਲ ਵੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਨਾਲ ਵੱਖ-ਵੱਖ ਕਲਾਸਾਂ ਵਿਚ 80% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਕੁਲ 40 ਵਿਦਿਆਰਥੀਆਂ ਨੂੰ ਸ਼ੀਲਡਾਂ ਅਤੇ ਸਰਟੀਫਿਕੇਟ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਸੀਨੀਅਰ ਸਿਟੀਜਨ ਕੇਅਰ ਸੈਂਟਰ ਵਿਖੇ ਆਯੋਜਿਤ ਇਸ ਸਬੰਧੀ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਇਹ ਸਨਮਾਨ ਰਿਟਾ. ਸੀਨੀਅਰ ਬੈਂਕ ਮੈਨੇਜਰ ਸ੍ਰੀ ਵਿਸ਼ਵਾਮਿੱਤਰ ਸ਼ਰਮਾ ਵਲੋਂ ਭੇਂਟ ਕੀਤੇ ਗਏ। ਮਲਕੀਅਤ ਸਿੰਘ ਰਘਬੋਤਰਾ ਨੇ ਸਮੂਹ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਹੋਰ ਵੀ ਮਨ ਲਗਾ ਕੇ ਪ੍ਰੇਰਣ ਦੇ ਨਾਲ ਹੀ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਹਰ ਸਾਲ ਕੀਤੇ ਜਾਂਦੇ ਇਸ ਉਪਰਾਲੇ ਦੀ ਤਹਿ ਦਿਲੋਂ ਸ਼ਲਾਘਾ ਕੀਤੀ। ਇਸ ਮੌਕੇ ਸੁਸਾਇਟੀ ਪ੍ਰਧਾਨ ਸੁਧੀਰ ਸ਼ਰਮਾ, ਕਾਂਤਾ ਸ਼ਰਮਾ, ਵੰਦਨਾ ਸ਼ਰਮਾ, ਮੋਹਨ ਲਾਲ ਤੋਂ ਇਲਾਵਾ ਬੱਚਿਆਂ ਦੇ ਮਾਪੇ ਅਤੇ ਹੋਰ ਪਤਵੰਤੇ ਹਾਜਰ ਸਨ