ਪੰਚਕੂਲਾ ਦੇ ਇੱਕ ਪਾਰਕ ਵਿੱਚ ਇੱਕ 37 ਸਾਲਾ ਸ਼ਖਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਵੀਰਵਾਰ ਸਵੇਰ ਦੀ ਦੱਸੀ ਜਾ ਰਹੀ ਹੈ। ਇਹ ਪਾਰਕ ਫੇਸ-2 ਇੰਡਸਟਰੀਅਲ ਏਰੀਏ ਦਾ ਪਾਰਕ ਹੈ।

ਮ੍ਰਿਤਕ ਬੰਦਾ ਕਿਰਾਏ ‘ਤੇ ਬੁੱਢਣਪੁਰ ਦੇ ਸੈਕਟਰ 16 ਦਾ ਵਸਨੀਕ ਸੀ। ਉਸਦੀ ਮ੍ਰਿਤਕ ਦੇਹ ਨੂੰ ਇਕ ਰਾਹਗੀਰ ਦੁਆਰਾ ਦੇਖਿਆ ਗਿਆ ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ।

‘ਦ ਟ੍ਰਿਬਿਊਨ’ ਦੀ ਖ਼ਬਰ ਅਨੁਸਾਰ ਪੁਲਿਸ ਨੇ ਮੁੱਢਲੀ ਜਾਂਚ ਤੋਂ ਬਾਅਦ ਦੱਸਿਆ ਕਿ ਮ੍ਰਿਤਕ ਬੰਦਾ ਸ਼ਰਾਬ ਪੀਣ ਦਾ ਆਦੀ ਸੀ ਅਤੇ ਦਿਮਾਗੀ ਪ੍ਰੇਸ਼ਾਨ ਰਹਿੰਦਾ ਸੀ। ਪਰ ਫਿਲਹਾਲ ਖੁਦਕੁਸ਼ੀ ਦੇ ਪਿੱਛੇ ਦੇ ਕਾਰਨ ਅਜੇ ਸਪੱਸ਼ਟ ਨਹੀਂ ਹੋ ਪਾਏ ਹਨ ਹੈ।

ਉਹ ਆਪਣੇ ਪਿੱਛੇ ਇਕ ਪਤਨੀ ਅਤੇ ਦੋ ਬੱਚੇ ਛੱਡ ਗਿਆ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸੈਕਟਰ 6 ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।