ਫਗਵਾੜਾ (ਡਾ ਰਮਨ )ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਕੋਵਿਡ-19 ਰਿਲੀਫ਼ ਫੰਡ ਵਿੱਚ ਪਾਈ ਹੈ।ਕਾਰਪੋਰੇਸ਼ਨ ਦੇ ਚੇਅਰਮੈਨ ਇੰਜਿ: ਮੋਹਣ ਲਾਲ ਸੂਦ ਨੇ ਦੱਸਿਆ ਕਿ ਇਕ ਦਿਨ ਦੀ ਤਨਖਾਹ ਕਟਵਾ ਕੇ 2 ਲੱਖ 23 ਹਾਜ਼ਾਰ ਤੋਂ ਵੱਧ ਦਾ ਯੋਗਦਾਨ ਪਾਇਆ ਹੈ। ਸ੍ਰੀ ਸੂਦ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਕਰਮਚਾਰੀਆਂ ਵਲੋਂ ਹਮੇਸ਼ਾ ਔਖੇ ਸਮੇਂ ਆਪਣੇ ਫਰਜਾਂ `ਤੇ ਪਹਿਰਾ ਦਿੰਦੇ ਆ ਰਹੇ ਹਨ।ਇਸਤੋਂ ਪਹਿਲਾਂ ਕਰਮਚਾਰੀਆਂ ਨੇ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਹੋਏ ਭਾਰੀ ਨੁਕਸਾਨ ਸਮੇਂ ਵੀ ਇੱਕ ਲੱਖ ਰੁਪਏ ਦਾ ਯੋਗਦਾਨ ਮੁੱਖ ਮੰਤਰੀ ਰਾਹਤ ਫੰਡ ਵਿਚ ਪਾਇਆ ਸੀ। ਚੇਅਰਮੈਨ ਵਲੋਂ ਕਾਰਪੋਰੇਸਨ ਦਾ ਸਮੂਹ ਕਰਮਚਾਰੀਆਂ ਵਲੋਂ ਇਸ ਸੰਕਟ ਦੇ ਸਮੇਂ ਪਾਏ ਯੋਗਦਾਨ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਹੀ ਅਜਿਹਾ ਪਹਿਲਾ ਸੂਬਾ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਵੱਡਾ ਫੈਸਲਾ ਕਰਦਿਆ ਸਮੁੱਚੇ ਸੂਬੇ ਵਿੱਚ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਸੀ। ਸ੍ਰੀ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਸੰਕਟ ਵਿੱਚ ਸਹਿਯੋਗ ਦੇਣ ਤੇ ਆਪਣੇ ਘਰਾਂ ਵਿੱਚ ਹੀ ਰਹਿਣ ਜਦੋਂ ਤੱਕ ਸਰਕਾਰ ਦੇ ਨਵੇਂ ਆਦੇਸ਼ ਨਹੀਂ ਆ ਜਾਂਦੇ