ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 33 ਹੋ ਗਈ ਹੈ। ਜਦੋਂ ਕਿ 130 ਮਾਮਲੇ ਅਜੇ ਵੀ ਸ਼ੱਕੀ ਹਨ। ਉੱਥੇ ਹੀ ਪੰਜਾਬ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ ਕਾਰਨ 1155 ਲੋਕਾਂ ਨੂੰ ਇਕਾਂਤ ‘ਚ ਰੱਖਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਵੀ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਚੌਕਸੀ ਵਰਤੀ ਜਾ ਰਹੀ ਹੈ।